Connect with us

ਕਰੋਨਾਵਾਇਰਸ

ਸਰਕਾਰੀ ਮੁਲਾਜ਼ਮਾਂ ਲਈ ਵਿਸ਼ੇਸ਼ ਟੀਕਾਕਰਣ ਕੈਂਪ ਭਲਕੇ

Published

on

Special immunization camp for government employees tomorrow

ਲੁਧਿਆਣਾ :  ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਕੱਲ੍ਹ (7 ਜਨਵਰੀ, 2022) ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਲਗਾਇਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਭਲਕੇ ਸਾਰੇ ਵਿਭਾਗਾਂ ਦੇ ਸਰਕਾਰੀ ਸਟਾਫ਼ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲਈ ਇੱਕ ਅਧਿਕਾਰੀ ਦਾ ਸੰਪੂਰਣ ਟੀਕਾਕਰਨ ਹੋਣਾ ਲਾਜ਼ਮੀ ਹੈ ਅਤੇ ਜਿਸ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਟੀਕਾਕਰਨ ਕੈਂਪ ਲਈ ਵਿਭਾਗ ਦੇ ਮੁਖੀ (ਐਚ.ਓ.ਡੀ.) ਆਪਣੇ ਸਟਾਫ਼ ਨਾਲ ਲਾਜ਼ਮੀ ਤੌਰ ‘ਤੇ ਆਉਣ ਕਿਉਂਕਿ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਇਸ ਸਥਾਨ ‘ਤੇ ਵਿਭਾਗੀ ਤੌਰ ‘ਤੇ ਟੀਕਾਕਰਨ ਸਥਿਤੀ ਦੀ ਸਮੀਖਿਆ ਮੀਟਿੰਗ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪਹਿਲਾਂ ਹੀ ਰਸਮੀ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਵੀ ਵਿਭਾਗ ਮੁਖੀ ਕੈਂਪ ਤੋਂ ਗੈਰਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਚੋਣ ਐਕਟ ਤਹਿਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਚੋਣ ਡਿਊਟੀ ਦੌਰਾਨ ਕੋਈ ਵੀ ਅਧਿਕਾਰੀ/ਕਰਮਚਾਰੀ ਕੋਵਿਡ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਸ ਦੀ ਨਿਰੋਲ ਜਿੰਮੇਵਾਰੀ ਵਿਭਾਗ ਦੇ ਮੁਖੀ ਅਤੇ ਸਬੰਧਤ ਅਧਿਕਾਰੀ/ਕਰਮਚਾਰੀ ਦੀ ਹੋਵੇਗੀ।

Facebook Comments

Trending