ਲੁਧਿਆਣਾ : ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿੱਚ ਸਿਲੈਂਡਰ ਅਤੇ ਹੋਰ ਸਮਾਨ ਕਬਜੇ ਵਿੱਚ ਲਿਆ ਜਾ ਰਿਹਾ ਹੈ।
ਵਿਭਾਗ ਦੀ ਗੰਭੀਰਤਾ ਦਾ ਪਤਾ ਇਸ ਗੱਲ ਤੋਂ ਵੀ ਲੱਗਦਾ ਹੈ ਕਿ ਕੁੱਝ ਦਿਨ ਪਹਿਲਾਂ ਰਾਤ ਦੇ ਸਮੇਂ ਵੀ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੋਕਣ ਲਈ ਵਿਭਾਗ ਦੀ ਟੀਮ ਵੱਲੋ ਛਾਪੇਮਾਰੀ ਕੀਤੀ ਗਈ ਅਤੇ ਛਾਪੇਮਾਰੀ ਦੌਰਾਨ ਅਨੇਕਾਂ ਸਿਲੈਂਡਰ ਅਤੇ ਹੋਰ ਸਮਾਨ ਕਬਜੇ ਵਿੱਚ ਲੈ ਲਿਆ ਗਿਆ। ਲੋਕਾਂ ਵੱਲੋ ਵਿਭਾਗ ਦੀਆਂ ਇਹਨਾਂ ਕਾਰਵਾਈਆਂ ਦੀ ਪ੍ਰਸ਼ੰਸਾ ਵੀ ਕੀਤੀ ਜਾ ਰਹੀ ਹੈ।
ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤੇ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ ਅਤੇ ਅਨੇਕਾਂ ਸਿਲੈਂਡਰ ਅਤੇ ਹੋਰ ਸਮਾਨ ਕਬਜੇ ਵਿੱਚ ਲੈ ਲਿਆ ਗਿਆ। ਗਲਬਾਤ ਦੌਰਾਨ ਖੁਰਾਕ ਸਪਲਾਈ ਵਿਭਾਗ਼ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿਤੀ ਜਾਵੇਗੀ ਅਤੇ ਛਾਪੇਮਾਰਿਆਂ ਕਰਨ ਦਾ ਕੰਮ ਵੀ ਜਾਰੀ ਰਹੇਗਾ।