Connect with us

ਅਪਰਾਧ

ਜ਼ਿਲ੍ਹਾ ਟਾਸਕ ਫੋਰਸ ਨੇ ਕੰਪਨੀ ‘ਚੋਂ 8 ਬਾਲ ਮਜ਼ਦੂਰ ਕਰਵਾਏ ਰਿਹਾਅ 

Published

on

District Task Force released 8 child laborers from the company

ਲੁਧਿਆਣਾ : ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਫੋਕਲ ਪੁਆਇੰਟ ਵਿਖੇ ਸਾਈਕਲ ਕਲਪੁਰਜ਼ਿਆਂ ਬਣਾਉਣ ਵਾਲੇ ਕਾਰਖਾਨੇ ‘ਚੋਂ 8 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਟਾਸਕ ਫੋਰਸ ਨੂੰ ਜਾਣਕਾਰੀ ਮਿਲੀ ਕਿ ਫੋਕਲ ਪੁਆਇੰਟ ਦੇ ਫੇਸ 4 ਵਿਖੇ ਸਾਈਕਲ ਬਣਾਉਣ ਵਾਲੇ ਕਾਰਖਾਨੇ ਬਾਲ ਮਜ਼ਦੂਰੀ ਕਰਵਾਈ ਜਾ ਰਹੀ ਹੈ।

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਸਾਈਕਲ ਕਲਪੁਰਜ਼ੇ ਬਣਾਉਣ ਵਾਲੇ ਕਾਰਖਾਨੇ ਵਿਚ ਛਾਪੇਮਾਰੀ ਕੀਤੀ ਤਾਂ ਉਥੋਂ 8 ਬਾਲ ਮਜ਼ਦੂਰ ਮਿਲੇ। ਜਾਣਕਾਰੀ ਅਨੁਸਾਰ ਇਹ ਬਾਲ ਮਜ਼ਦੂਰ ਯੂ.ਪੀ. ਤੇ ਬਿਹਾਰ ਤੋਂ ਆਏ ਸਨ ਅਤੇ ਕਾਰਖਾਨੇ ਦੇ ਮਾਲਕਾਂ ਵਲੋਂ ਇਹਨਾ ਨੂੰ ਘੱਟੋ-ਘੱਟ ਉਜਰਤ ਤੋਂ ਵੀ ਘੱਟ ਤਨਖਾਹ ਦਿੱਤੀ ਜਾਂਦੀ ਸੀ।

8 ਬਾਲ ਮਜ਼ਦੂਰਾਂ ਨੂੰ ਰਿਹਾਅ ਕਰਵਾਉਣ ਤੋਂ ਬਾਅਦ ਇਹਨਾਂ ਦਾ ਸਿਵਲ ਹਸਪਤਾਲ ਲੁਧਿਆਣਾ ਵਿਖੇ ਡਾਕਟਰੀ ਮੁਆਇਨਾ ਕਰਵਾਇਆ ਗਿਆ। ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਬਾਲ ਮਜ਼ਦੂਰਾਂ ਨੂੰ ਜ਼ਿਲ੍ਹਾ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ ਜਿੱਥੇ ਕਮੇਟੀ ਵਲੋਂ ਬੱਚਿਆਂ ਨੂੰ ਬਾਲ ਮਜ਼ਦੂਰੀ ਨਾ ਕਰਨ ਲਈ ਪ੍ਰੇਰਿਆ ਗਿਆ।

ਕਮੇਟੀ ਨੇ ਬੱਚਿਆਂ ਨੂੰ ਸਕੂਲਾਂ ਵਿਚ ਦਾਖਲਾ ਲੈ ਕੇ ਪੜ੍ਹਾਈ ਕਰਨ ਦੀ ਅਪੀਲ ਕੀਤੀ। ਸਾਇਕਲ ਕੱਲਪੁਰਜੇ ਬਣਾਉਣ ਵਾਲੇ ਕਾਰਖਾਨੇਦਾਰ ਖ਼ਿਲਾਫ਼ ਪੁਲਿਸ ਵਲੋਂ ਕਿਸੇ ਵੀ ਕਿਸਮ ਦੀ ਕਾਰਵਾਈ ਨਹੀਂ ਕੀਤੀ ਗਈ ਸੀ।

Facebook Comments

Trending