ਕਰੋਨਾਵਾਇਰਸ
ਲੁਧਿਆਣਾ ਵਿਚ ਕੋਰੋਨਾ ਦਾ ਵੱਡਾ ਧਮਾਕਾ, 868 ਨਵੇਂ ਮਾਮਲੇ ਸਾਹਮਣੇ ਆਏ, 3 ਨੇ ਤੋੜਿਆ ਦਮ
Published
3 years agoon
ਲੁਧਿਆਣਾ : ਲੁਧਿਆਣਾ ਦੇ ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ‘ਚ 868 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 806 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 62 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸੰਬੰਧਿਤ ਹਨ।
ਲੁਧਿਆਣਾ ਜ਼ਿਲੇ ‘ਚ ਜਿਹੜੇ ਕੋਰੋਨਾ ਪੀੜਤ ਪਾਏ ਗਏ ਹਨ, ਉਨ੍ਹਾਂ ਵਿਚ 34 ਸਿਹਤ ਕਾਮੇ ਵੀ ਸ਼ਾਮਿਲ ਹਨ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚ 2 ਮਿ੍ਤਕ ਮਰੀਜ਼ ਲੁਧਿਆਣਾ ਸ਼ਹਿਰ ਦੇ ਇਲਾਕੇ ਬਸਤੀ ਜੋਧੇਵਾਲ ਅਤੇ ਜਮਾਲਪੁਰ ਨਾਲ ਜਦਕਿ 1 ਮਿ੍ਤਕ ਪਿੰਡ ਮਾਛੀਵਾੜਾ ਖ਼ਾਸ ਨਾਲ ਸੰਬੰਧਿਤ ਸੀ
ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 85,684 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਲੁਧਿਆਣਾ ‘ਚ ਸਿਹਤਯਾਬੀ ਦੀ ਦਰ 95.26 ਫ਼ੀਸਦੀ ਤੋਂ ਘੱਟ ਕੇ 94.43 ਫ਼ੀਸਦੀ ਹੋ ਗਈ ਹੈ। ਲੁਧਿਆਣਾ ‘ਚ 3239 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ‘ਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸੰਬੰਧਿਤ 2931 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸੰਬੰਧਿਤ 30 ਮਰੀਜ਼ ਅਜਿਹੇ ਹਨ ਜੋ ਐਕਟਿਵ ਹਾਲਤ ਵਿਚ ਹਨ।
ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ 90,739 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸੰਬੰਧਿਤ 12,098 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ
-
ਸੜਕ ਹਾ.ਦ.ਸੇ ‘ਚ ਜ਼.ਖ.ਮੀ.ਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ
-
ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ
-
ਜ਼ਿਲ੍ਹਾ ਹਸਪਤਾਲਾਂ ਵਿਚ ਜਲਦ ਸ਼ੁਰੂ ਹੋਵੇਗੀ ਕਾਰਡੀਅਕ ਅਤੇ ਨਿਊਰੋ ਸਰਜਰੀ- ਸਿਹਤ ਮੰਤਰੀ
-
ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ