Connect with us

ਪੰਜਾਬੀ

ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਪਾਰਟੀ ਨਾਲ ਹੋ ਸਕਦੈ ਗਠਜੋੜ – ਸਿਮਰਜੀਤ ਸਿੰਘ ਬੈਂਸ

Published

on

There may be an alliance with a party working for the interests of Punjab - Simarjit Singh Bains

ਲੁਧਿਆਣਾ :   ਲੋਕ ਇਨਸਾਫ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਜਪਾ ’ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਪੰਜਾਬ ਦੀ ਸਿਆਸੀ ਪਾਰਟੀਆਂ ਤੋਂ ਬਾਅਦ ਇਕੋ-ਇਕ ਪਾਰਟੀ ਹੈ, ਜਿਸ ਨੇ ਪੰਜਾਬ ਦੇ ਹਿੱਤਾਂ ਲਈ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਸੰਘਰਸ਼ ਲੜਿਆ ਹੈ।

ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਪੰਜਾਬ ਦੇ 117 ਹਲਕਿਆਂ ਦੀ ਵੱਡੀ ਜਥੇਬੰਦੀ ਹੈ। ਲੋਕ ਇਨਸਾਫ ਪਾਰਟੀ ਦੇ ਐੱਮ. ਐੱਲ. ਏ., ਦਰਜਨਾਂ ਕੌਂਸਲਰ, ਜ਼ਿਲ੍ਹਾ ਪ੍ਰਧਾਨ, ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰਾਂ ਦੀ ਵੱਡੀ ਪਾਰਟੀ ਹੈ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਆਉਣ ਵਾਲੇ ਦਿਨਾਂ ਵਿਚ ਪਾਰਟੀ ਆਗੂਆਂ ਨਾਲ ਸਲਾਹ-ਮਸ਼ਵਰਾ ਕਰ ਕੇ ਜਿਹੜੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਕੰਮ ਕਰੇਗੀ, ਉਸ ਨਾਲ ਗਠਜੋੜ ਕਰ ਸਕਦੀ ਹੈ ਪਰ ਸ਼ਾਮਲ ਹੋਣ ਬਾਰੇ ਕਦੇ ਸੋਚ ਵੀ ਨਹੀਂ ਸਕਦੀ। ਇਹੋ ਜਿਹੀਆਂ ਝੂਠੀਆਂ ਅਫਵਾਹਾਂ ਤੋਂ ਪੰਜਾਬ ਵਾਸੀ ਸੁਚੇਤ ਰਹਿਣ।

Facebook Comments

Trending