ਕਰੋਨਾਵਾਇਰਸ
ਪੰਜਾਬ ’ਚ ਕੋਰੋਨਾ : 6083 ਦੀ ਰਿਪੋਰਟ ਆਈ ਪਾਜ਼ੇਟਿਵ,6 ਲੋਕਾਂ ਨੇ ਤੋੜਿਆ ਦਮ
Published
3 years agoon
ਚੰਡੀਗੜ੍ਹ : ਪੰਜਾਬ ’ਚ ਕੋਰੋਨਾ ਵਾਇਰਸ ਖ਼ਤਰਨਾਕ ਹੁੰਦਾ ਜਾ ਰਿਹਾ ਹੈ, ਜਿਸ ਨਾਲ 6 ਲੋਕਾਂ ਦੀ ਜਾਨ ਚਲੀ ਗਈ। ਲੰਘੇ ਦਿਨੀ ਪੰਜਾਬ ’ਚ 6083 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 776, ਲੁਧਿਆਣਾ ’ਚ 670, ਜਲੰਧਰ ’ਚ 514, ਐੱਸ. ਏ. ਐੱਸ. ਨਗਰ ’ਚ 914, ਪਠਾਨਕੋਟ ’ਚ 344, ਅੰਮ੍ਰਿਤਸਰ ’ਚ 731 ਫਤਿਹਗੜ੍ਹ ਸਾਹਿਬ ’ਚ 189, ਗੁਰਦਾਸਪੁਰ ’ਚ 346, ਹੁਸ਼ਿਆਰਪੁਰ ’ਚ 115, ਬਠਿੰਡਾ ’ਚ 404, ਰੋਪੜ ’ਚ 214, ਤਰਨਤਾਰਨ ’ਚ 98, ਫਿਰੋਜ਼ਪੁਰ ’ਚ 115, ਸੰਗਰੂਰ ’ਚ 61, ਮੋਗਾ ’ਚ 49, ਕਪੂਰਥਲਾ ’ਚ 195, ਬਰਨਾਲਾ ’ਚ 58, ਫਾਜ਼ਿਲਕਾ ’ਚ 58, ਸ਼ਹੀਦ ਭਗਤ ਸਿੰਘ ਨਗਰ 37, ਫਰੀਦਕੋਟ 69, ਮਾਨਸਾ 50, ਮੁਕਤਸਰ ’ਚ 76 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,42,182 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16708 ਲੋਕ ਦਮ ਤੋੜ ਚੁੱਕੇ ਹਨ। 595090 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾਇਆ ਹੋਇਆ । ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਹਨ। ਪੰਜਾਬ ਵਿਚ ਜਿਆਦਾਤਰ ਲੋਕ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪ੍ਰਵਾਹ ਨਹੀਂ ਕਰ ਰਹੇ। ਬਾਜ਼ਾਰਾਂ ਵਿਚ ਲੋਕ ਬਿਨਾ ਮਾਸਕ ਤੋਂ ਘੁੰਮ ਰਹੇ ਆਮ ਦੇਖੇ ਜਾ ਸਕਦੇ ਹਨ।
You may like
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ
-
15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
-
ਸ਼ਹਿਰ ‘ਚ ਕੋਰੋਨਾ ਦੇ 36 ਨਵੇਂ ਮਾਮਲੇ, ਟੀਕੇ ਦੀਆਂ ਦੋਵੇਂ ਖੁਰਾਕਾਂਲੈਣ ਦੇ ਬਾਵਜੂਦ ਮਰੀਜ਼ ਨੇ ਤੋੜਿਆ ਦਮ
-
ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ
-
ਲੁਧਿਆਣਾ ‘ਚ ਕੋਵਿਡ ਦੇ 25 ਨਵੇਂ ਮਰੀਜਾਂ ਦੀ ਪੁਸ਼ਟੀ, ਇਨਫੈਕਸ਼ਨ ਦੀ ਦਰ 0.64 ਫੀਸਦੀ