Connect with us

ਅਪਰਾਧ

ਐਨਆਈਏ ਨੇ ਲੁਧਿਆਣਾ ਧਮਾਕੇ ਦੀ ਜਾਂਚ ਸੰਭਾਲੀ, ਨਵੀਂ ਐਫਆਈਆਰ ਕੀਤੀ ਦਰਜ

Published

on

NIA takes over Ludhiana blast probe, registers new FIR

ਲੁਧਿਆਣਾ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਲੁਧਿਆਣਾ ਅਦਾਲਤ ‘ਚ ਹੋਏ ਬੰਬ ਧਮਾਕੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਏਜੰਸੀ ਨੇ ਇਸ ਮਾਮਲੇ ਵਿੱਚ ਇੱਕ ਨਵੀਂ ਐਫਆਈਆਰ ਵੀ ਦਰਜ ਕੀਤੀ ਹੈ। ਇਸ ਧਮਾਕੇ ‘ਚ ਬੰਬ ਲਗਾਉਣ ਵਾਲੇ ਬਰਖਾਸਤ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਦੀ ਮੌਤ ਹੋ ਗਈ ਸੀ ਜਦਕਿ ਸੱਤ ਹੋਰ ਜ਼ਖਮੀ ਹੋ ਗਏ ਸਨ।

ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਬਾਅਦ ਏਜੰਸੀ ਨੇ ਜਾਂਚ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਸ਼ੁਰੂਆਤੀ ਜਾਂਚ ਵਿੱਚ ਗਗਨਦੀਪ ਦੇ ਖਾਲਿਸਤਾਨ ਪੱਖੀ ਸੰਗਠਨਾਂ ਨਾਲ ਸਬੰਧ ਮਿਲੇ। ਉਹ ਜੇਲ੍ਹ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਸੀ। ਉਸ ਨੂੰ 2019 ਵਿੱਚ ਇੱਕ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਬਰਖਾਸਤ ਕਰ ਦਿੱਤਾ ਗਿਆ ਸੀ। ਉਹ ਦੋ ਸਾਲ ਦੀ ਜੇਲ੍ਹ ਤੋਂ ਬਾਅਦ ਪਿਛਲੇ ਸਾਲ ਸਤੰਬਰ ਵਿੱਚ ਹੀ ਜ਼ਮਾਨਤ ‘ਤੇ ਆਇਆ ਸੀ।

ਐਨਆਈਏ ਨੇ ਪਿਛਲੇ ਸਾਲ 31 ਦਸੰਬਰ ਨੂੰ ਜਰਮਨੀ ਵਿੱਚ ਬੈਠੇ ਕੁਝ ਖਾਲਿਸਤਾਨੀ ਸਮਰਥਕਾਂ ਅਤੇ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਲਤਾਨੀ ‘ਤੇ ਦੋਸ਼ ਹੈ ਕਿ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਦਿੱਲੀ ਅਤੇ ਮੁੰਬਈ ਵਿੱਚ ਅੱਤਵਾਦੀ ਹਮਲਿਆਂ ਦੀ ਤਿਆਰੀ ਕਰ ਰਿਹਾ ਸੀ। ਲੁਧਿਆਣਾ ਧਮਾਕੇ ਵਿੱਚ ਉਸ ਦਾ ਲਿੰਕ ਵੀ ਸਾਹਮਣੇ ਆਇਆ ਸੀ। ਮੁਲਤਾਨੀ ਨੂੰ ਪਿਛਲੇ ਮਹੀਨੇ ਜਰਮਨੀ ਵਿੱਚ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

 

 

Facebook Comments

Trending