ਪੰਜਾਬੀ
ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਲਗਾਇਆ ਖੂਨਦਾਨ ਕੈਂਪ
Published
3 years agoon

ਲੁਧਿਆਣਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਵਿਖੇ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 497ਵਾਂ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਐੱਸ. ਜੀ. ਪੀ. ਸੀ. ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾ ਰਹੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਦੀ ਸਭ ਤੋਂ ਵੱਡੀ ਮਿਸਾਲ ਜੰਗ ਦੇ ਮੈਦਾਨ ਆਨੰਦਪੁਰ ਸਾਹਿਬ ਤੋਂ ਮਿਲਦੀ ਹੈ ਜਿੱਥੇ ਭਾਈ ਘਨ੍ਹੱਈਆ ਜੀ ਨੇ ਜੰਗ ਦੇ ਮੈਦਾਨ ਦੌਰਾਨ ਬਿਨ੍ਹਾਂ ਭੇਦ-ਭਾਵ ਦੁਸ਼ਮਣ ਜ਼ਖ਼ਮੀ ਸਿਪਾਹੀਆਂ ਨੂੰ ਗਲ਼ ਨਾਲ ਲਗਾ ਕੇ ਜਲ ਛਕਾ ਕੇ ਸੇਵਾ ਕੀਤੀ।
ਭਾਈ ਚਾਵਲਾ ਨੇ ਨੌਜਵਾਨਾਂ ਨੂੰ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿਖਾਏ ਮਾਰਗ ਦਰਸ਼ਨ ‘ਤੇ ਚੱਲਦਿਆਂ ਬਾਣੀ-ਬਾਣੇ ਤੇ ਸਿਮਰਨ ਦੇ ਧਾਰਨੀ ਹੋ ਕੇ ਲੋੜਵੰਦਾਂ ਦੀ ਸੇਵਾ ਦੇ ਇਸ ਵਡਮੁੱਲੇ ਕਾਰਜ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਖੂਨਦਾਨ ਦੀ ਮਹਾਨ ਲਹਿਰ ਨੂੰ ਘਰ-ਘਰ ਪਹੁੰਚਾਉਣਾ ਦੀ ਲੋੜ ਹੈ। ਉਨ੍ਹਾਂ ਨੇ ਕੇਸਗੜ੍ਹ ਸਾਹਿਬ ਵਿਖੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਣਾਮ ਪੱਤਰ ਦੇ ਕੇ ਸਨਮਾਨਿਤ ਕੀਤਾ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਰਘੂਨਾਥ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪਰਨਾਮ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਗੁਰਪਿੰਦਰ ਸਿੰਘ ਗਿੱਲ, ਲਵਪ੍ਰੀਤ ਸਿੰਘ, ਤੇਜਿੰਦਰ ਸਿੰਘ, ਜਤਿੰਦਰ ਸਿੰਘ, ਬਾਬਾ ਗੁਰਦੌਰ ਸਿੰਘ ਆਦਿ ਹਾਜ਼ਰ ਸਨ ,
You may like
-
ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅ, ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ ਲੁਧਿਆਣਾ ਵਲੋਂ ਖੂਨਦਾਨ ਕੈਂਪ ਦਾ ਆਯੋਜਨ
-
KLSD ਕਾਲਜ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ, ਖੂਨਦਾਨੀਆਂ ਨੂੰ ਕੀਤਾ ਸਨਮਾਨਿਤ
-
MTSM ਕਾਲਜ ਵਿਖੇ ਥੈਲੇਸੀਮੀਆ ਮਰੀਜ਼ਾਂ ਦੀ ਜ਼ਿੰਦਗੀ ਲਈ ਲਗਾਇਆ ਖੂਨਦਾਨ ਕੈਂਪ
-
ਵਿਸ਼ਵ ਖ਼ੂਨਦਾਨ ਦਿਵਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਬੋਰਡ ਵੱਲੋਂ ਖ਼ੂਨਦਾਨ ਕੈਂਪ
-
ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵਿਖੇ ਖੂਨਦਾਨ ਕੈਂਪ ਦਾ ਆਯੋਜਨ
-
ਜੀ.ਜੀ.ਐਨ. ਖਾਲਸਾ ਕਾਲਜ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ