Connect with us

ਪੰਜਾਬੀ

 ਗੁਰਪ੍ਰੀਤ ਗੋਗੀ ਹੋਣਗੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ 

Published

on

Gurpreet Gogi will be the Aam Aadmi Party candidate from Halqa West

ਲੁਧਿਆਣਾ :  ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਜੋ ਕਾਂਗਰਸ ਛੱਡ ਕੇ ਬੀਤੇ ਦਿਨੀਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸਨ, ਨੂੰ ਹਲਕਾ ਪੱਛਮੀ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਮੁਕਾਬਲੇ ਚੋਣ ਲੜਨ ਲੀ ‘ਆਪ’ ਨੇ ਟਿਕਟ ਦਿੱਤੀ ਹੈ।

ਗੋਗੀ 2002 ‘ਚ ਕਾਂਗਰਸ ਟਿਕਟ ਤੇ ਕੌਂਸਲਰ ਬਣੇ ਸਨ, ਇਕ ਵਾਰ ਉਨ੍ਹਾਂ ਦੀ ਪਤਨੀ ਕੌਂਸਲਰ ਚੁਣੇ ਗਏ ਸਨ ਅਤੇ ਮੌਜੂਦਾ ਸਮੇਂ ਵੀ ਵਾਰਡ 76 ਤੋਂ ਕੌਂਸਲਰ ਹਨ। ਉਨ੍ਹਾਂ ਨੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਸਮੇਂ ਕੈਬਨਿਟ ਮੰਤਰੀ ਸ੍ਰੀ ਆਸ਼ੂ ਤੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਸਨ।

ਗੋਗੀ ਨੇ ਦੱਸਿਆ ਕਿ ਪਿਛਲੇ 22 ਸਾਲ ਤੋਂ ਕਾਂਗਰਸ ਦੇ ਵਫਾਦਾਰ ਸਿਪਾਹੀ ਵਜੋਂ ਕੰਮ ਕੀਤਾ ਪਰ ਪਿਛਲੇ ਕੁਝ ਸਮੇਂ ਤੋਂ ਕਾਂਗਰਸ ‘ਚ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਨਾ ਮਿਲਣ ਕਾਰਨ ਪਾਰਟੀ ਛੱਡ ਕੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਤਰੱਕੀ/ਖੁਸ਼ਹਾਲੀ ਲਈ ‘ਆਪ’ ‘ਚ ਸ਼ਾਮਿਲ ਹੋਇਆ ਹਾਂ। ਵਿਧਾਨ ਸਭਾ ਟਿਕਟ ਦੇਣ ਤੇ ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ।

Facebook Comments

Trending