Connect with us

ਪੰਜਾਬੀ

ਗਣਤੰਤਰ ਦਿਵਸ ਸਮਾਗਮ ਸੰਬੰਧੀ ਏ.ਡੀ.ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Published

on

ADC on Republic Day Meeting with the officers of the departments

ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ ਗੁਰੂ ਨਾਨਕ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਸ੍ਰੀ ਚਾਬਾ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿਚ ਕੋਵਿਡ-19 ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੋਵਿਡ-19 ਮਹਾਂਮਾਰੀ ਤੇ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਗਣਤੰਤਰ ਦਿਵਸ ਸਮਾਗਮ ਵਿਚ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਨਹੀਂ ਕਰਵਾਇਆ ਜਾਵੇਗਾ।

ਜਿਹੜੇ ਵੀ ਵਿਅਕਤੀ ਗਣਤੰਤਰ ਦਿਵਸ ਸਮਾਗਮ ਵਿਚ ਹਿੱਸਾ ਲੈਣ ਲਈ ਆਉਣਗੇ, ਉਨ੍ਹਾਂ ਲਈ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਆਉਣਾ ਜ਼ਰੂਰੀ ਹੋਵੇਗੀ। ਇਸ ਮੌਕੇ ਸਿਮਰਤਪਾਲ ਸਿੰਘ ਢੀਂਡਸਾ ਡਿਪਟੀ ਕਮਿਸ਼ਨਰ ਪੁਲਿਸ, ਡਾ.ਪ੍ਰਗਿਆ ਜੈਨ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਅੰਕੁਰ ਮਹਿੰਦਰੂ ਸੰਯੁਕਤ ਕਮਿਸ਼ਨਰ ਨਗਰ ਨਿਗਮ, ਪਰਦੀਪ ਸਿੰਘ ਬੈਂਸ ਜ਼ਿਲ੍ਹਾ ਮਾਲ ਅਧਿਕਾਰੀ ਆਦਿ ਹਾਜ਼ਰ ਸਨ।

Facebook Comments

Trending