ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਵਿੱਚ ਛਾਪੇਮਾਰੀ ਕਰ ਰਹੀ ਹੈ। ਟੀਮ ਨੇ ਰੇਤ ਮਾਫੀਆ ਨਾਲ ਜੁੜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਹਨੀ ਮੋਹਾਲੀ ਦੇ ਹੋਮ ਲੈਂਡ ਹਾਈਟਸ ‘ਚ ਰਹਿੰਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰ ਸਮੇਤ 12 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਦੱਸਿਆ ਜਾਂਦਾ ਹੈ। ਪਠਾਨਕੋਟ ‘ਚ ED ਨੇ ਦੋ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਇਕ ਵਪਾਰੀ ਕਬਾੜ ਦਾ ਕੰਮ ਕਰਦਾ ਹੈ ਤੇ ਦੂਜੇ ਦਾ ਕਾਰੋਬਾਰ ਮਾਈਨਿੰਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।