Connect with us

ਕਰੋਨਾਵਾਇਰਸ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ਟਿਵ

Published

on

Former Chief Minister Parkash Singh Badal Corona Positive

ਲੁਧਿਆਣਾ :   ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਿਆਨੰਦ ਹਸਪਤਾਲ ਪੁੱਜੇ ਹਨ, ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਗਈ ਹੈ। ਡਾਕਟਰਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲੀ ਰਿਪੋਰਟ ‘ਚ ਪੌਜ਼ਟਿਵ ਪਾਏ ਗਏ ਹਨ। ਸ੍ਰਦਾਰ ਬਾਦਲ ਦੀ ਦੂਜੀ ਕੋਰੋਨਾ ਰਿਪੋਰਟ 24 ਘੰਟਿਆਂ ਬਾਅਦ ਆਵੇਗੀ।

ਜਾਣਕਾਰੀ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਬਾਦਲ ਦੀ ਸਿਹਤ ਕੁੱਝ ਖ਼ਰਾਬ ਦੱਸੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਇੱਥੇ ਲਿਆਂਦਾ ਗਿਆ ਹੈ। ਦਿਆਨੰਦ ਹਸਪਤਾਲ ਵਿਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਪੱਤਰਕਾਰਾਂ ਨਾਲ ਵੀ ਗੱਲਬਾਤ ਨਹੀਂ ਕਰਨ ਦਿੱਤੀ ਗਈ ਹੈ।

 

Facebook Comments

Trending