Connect with us

ਪੰਜਾਬੀ

ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਲਈ DMC ਹਸਪਤਾਲ ਪੁੱਜੇ ਸੁਖਬੀਰ ਬਾਦਲ

Published

on

Sukhbir Badal arrives at DMC Hospital to inquire about the condition of Parkash Singh Badal

ਲੁਧਿਆਣਾ :   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਪੁੱਜੇ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਵੱਡੇ ਬਾਦਲ ਦੀ ਸਿਹਤ ਠੀਕ ਹੈ ਅਤੇ ਅਹਿਤਿਆਤ ਵੱਜੋਂ ਉਨ੍ਹਾਂ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਵੱਡੇ ਬਾਦਲ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਬਾਦਲ ਸਾਹਿਬ ਦੇ ਸ਼ੁਭਚਿੰਤਕਾਂ ਦੇ ਫੋਨ ਲਗਾਤਾਰ ਆ ਰਹੇ ਹਨ। ਸੁਖਬੀਰ ਬਾਦਲ ਨੇ ਸਭ ਦਾ ਪ੍ਰਾਰਥਨਾਵਾਂ ਅਤੇ ਦੁਆਵਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ। ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਦੀ ਹੀ ਜਿੱਤ ਹੋਵੇਗੀ।

ਦੱਸਣਯੋਗ ਹੈ ਕਿ ਬੀਤੇ ਦਿਨ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵ੍ਹੀਲਚੇਅਰ ‘ਤੇ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।

Facebook Comments

Trending