ਕਰੋਨਾਵਾਇਰਸ
ਪੰਜਾਬ ’ਚ ਕੋਰੋਨਾ : 7792 ਨਿਕਲੇ ਪਾਜ਼ੇਟਿਵ, 28 ਲੋਕਾਂ ਨੇ ਤੋੜਿਆ ਦਮ
Published
3 years agoon
ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਪੰਜਾਬ ’ਚ ਭਿਆਨਕ ਰੂਪ ਧਾਰ ਲਿਆ ਹੈ, ਜਿਸ ਨਾਲ 28 ਲੋਕਾਂ ਦੀ ਮੌਤ ਹੋ ਗਈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 7792 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 381, ਲੁਧਿਆਣਾ ’ਚ 1265, ਜਲੰਧਰ ’ਚ 737, ਐੱਸ. ਏ. ਐੱਸ. ਨਗਰ ’ਚ 1313, ਪਠਾਨਕੋਟ ’ਚ 173, ਅੰਮ੍ਰਿਤਸਰ ’ਚ 487, ਫਤਿਹਗੜ੍ਹ ਸਾਹਿਬ ’ਚ 157, ਗੁਰਦਾਸਪੁਰ ’ਚ 213, ਹੁਸ਼ਿਆਰਪੁਰ ’ਚ 573, ਬਠਿੰਡਾ ’ਚ 511, ਰੋਪੜ ’ਚ 257, ਤਰਨਤਾਰਨ ’ਚ 225, ਫਿਰੋਜ਼ਪੁਰ ’ਚ 241, ਸੰਗਰੂਰ ’ਚ 113, ਮੋਗਾ ’ਚ 91, ਕਪੂਰਥਲਾ ’ਚ 173, ਬਰਨਾਲਾ ’ਚ 77, ਫਾਜ਼ਿਲਕਾ ’ਚ 157, ਸ਼ਹੀਦ ਭਗਤ ਸਿੰਘ ਨਗਰ 102, ਫਰੀਦਕੋਟ 154, ਮਾਨਸਾ 98, ਮੁਕਤਸਰ ’ਚ 243 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 700222 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16913 ਲੋਕਾਂ ਦੀ ਮੌਤ ਹੋ ਚੁੱਕੀ ਹੈ। 635126 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ
-
ਸੜਕ ਹਾ.ਦ.ਸੇ ‘ਚ ਜ਼.ਖ.ਮੀ.ਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ
-
ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ
-
ਜ਼ਿਲ੍ਹਾ ਹਸਪਤਾਲਾਂ ਵਿਚ ਜਲਦ ਸ਼ੁਰੂ ਹੋਵੇਗੀ ਕਾਰਡੀਅਕ ਅਤੇ ਨਿਊਰੋ ਸਰਜਰੀ- ਸਿਹਤ ਮੰਤਰੀ
-
ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ