ਪੰਜਾਬ ਨਿਊਜ਼
ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਵੱਡੀ ਚੋਣ ਰੈਲੀ
Published
3 years agoon
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ 8 ਫਰਵਰੀ ਨੂੰ ਨਵਾਂਸ਼ਹਿਰ ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ ਨੂੰ ਭਖਾਉਣਗੇ l
ਉਨ੍ਹਾਂ ਕਿਹਾ ਕਿ ਸਾਰਾ ਬਹੁਜਨ ਸਮਾਜ ਬਸਪਾ ਦੇ ਨਾਲ ਹੈ ਅਤੇ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਬਸਪਾ ਪੂਰਨ ਬਹੁਮਤ ਹਾਸਲ ਕਰਕੇ ਸੂਬੇ ਚ ਸਰਕਾਰ ਬਣਾਉਣਗੇ l ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਝੂਠੇ ਵਾਅਦਿਆਂ ਤੇ ਝੂਠੀਆਂ ਚਾਲਾਂ ਨਾਲ ਬਹੁਜਨ ਸਮਾਜ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਚੋਣਾਂ ਚ ਅਕਾਲੀ ਬਸਪਾ ਉਮੀਦਵਾਰਾਂ ਵੱਲੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ l
ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਥਾਪਕ ਸਵਰਗੀ ਕਾਂਸ਼ੀ ਰਾਮ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਭੈਣ ਮਾਇਆਵਤੀ ਦਾ ਵੀ ਪੰਜਾਬ ਨਾਲ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਪੰਜਾਬ ਲਈ ਉਨ੍ਹਾਂ ਦੇ ਦਿਲ ਵਿੱਚ ਬੇਹੱਦ ਪਿਆਰ ਹੈ l ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਚ ਬਸਪਾ ਵੱਲੋਂ ਵੀ ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ ਗਿਆ ਹੈ ਜਿਸ ਦੇ ਚੱਲਦੇ ਕਾਂਗਰਸ ਵਿਚ ਘਬਰਾਹਟ ਦਾ ਮਾਹੌਲ ਹੈ ll
ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਵਿਕਾਸ ਨਹੀਂ ਹੋ ਸਕਿਆ l ਉਨ੍ਹਾਂ ਕਿਹਾ ਕਿ ਬਸਪਾ ਵਰਕਰ ਸੁਚੇਤ ਰਹਿਣ ਕਾਂਗਰਸ ਸਿਰਫ਼ ਸੱਤਾ ਹਾਸਲ ਕਰਨ ਲਈ ਕੋਈ ਵੀ ਸਾਜ਼ਿਸ਼ ਰਚ ਸਕਦੀ ਹੈ ਅਤੇ ਹੁਣ ਡੰਮੀ ਉਮੀਦਵਾਰ ਖੜ੍ਹੇ ਕਰਕੇ ਦਲਿਤ ਸਮਾਜ ਵਿੱਚ ਭੁਲੇਖਾ ਪਾਉਣਾ ਚਾਹੁੰਦੀ ਹੈ l
You may like
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਲੁਧਿਆਣਾ ਦੇ 175 ਉਮੀਦਵਾਰਾਂ ਵਿੱਚੋਂ 139 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
-
ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ