Connect with us

ਪੰਜਾਬੀ

ਚੋਣ ਨਿਸ਼ਾਨ ਨਾ ਦੇਣਾ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਸਵਾਲ : ਰਾਜੇਵਾਲ

Published

on

Not questioning Election Commission's impartiality: Rajewal

ਸਮਰਾਲਾ (ਲੁਧਿਆਣਾ ) :  ਸੰਯੁਕਤ ਸਮਾਜ ਮੋਰਚਾ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੋਰਚਾ ਨੇ ਹੁਣ ਤਕ 115 ਉਮੀਦਵਾਰ ਮੈਦਾਨ ’ਚ ਉਤਾਰ ਦਿੱਤੇ ਹਨ। ਚੋਣ ਨਿਸ਼ਾਨ ਲਈ ਕਈ ਵਾਰ ਚੋਣ ਕਮਿਸ਼ਨ ਦੇ ਚੱਕਰ ਲਗਾ ਚੁੱਕੇ ਹਨ, ਪਰ ਹਾਲੇ ਤਕ ਉਨ੍ਹਾਂ ਨੂੰ ਲਟਕਾਇਆ ਜਾ ਰਿਹਾ ਹੈ।

ਇਸ ਨਾਲ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਫਿਰ ਵੀ ਸਾਨੂੰ ਉਮੀਦ ਹੈ ਕਿ ਜਲਦੀ ਚੋਣ ਨਿਸ਼ਾਨ ਮਿਲ ਜਾਵੇਗਾ। ਅਸੀਂ ਘਬਰਾਉਣ ਵਾਲੇ ਨਹੀਂ ਹਾਂ। ਰਾਜੇਵਾਲ ਨੇ ਕਿਹਾ ਕਿ ਅਸੀਂ ਪਿੰਡਾਂ ’ਚ ਪ੍ਰਚਾਰ ਕਰ ਰਹੇ ਹਾਂ।

ਸਮਰਾਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਨੇ ਪਹਿਲਾਂ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜੀ ਸੀ ਤੇ ਜਿੱਤ ਹਾਸਲ ਕੀਤੀ ਹੈ। ਚੋਣ ਮੈਦਾਨ ’ਚ ਵੀ ਜਿੱਤ ਦਰਜ ਕਰਾਂਗੇ। ਭ੍ਰਿਸ਼ਟਾਚਾਰ ਤੇ ਨਸ਼ਾ ਪੰਜਾਬ ਦੇ ਵੱਡੇ ਮੁੱਦੇ ਹਨ, ਜਿਸ ਦਾ ਕਿਸੇ ਨੇ ਹੱਲ ਨਹੀਂ ਕੱਢਿਆ।

Facebook Comments

Trending