Connect with us

ਪੰਜਾਬ ਨਿਊਜ਼

ਪੰਜਾਬ ਵਿੱਚ ਆਯੁਸ਼ਮਾਨ ਸਕੀਮ ਤਹਿਤ ਮੁਫ਼ਤ ਇਲਾਜ ਬੰਦ, ਬੀਮਾ ਕੰਪਨੀ ਨੇ ਕਲੇਮ ਦੇਣ ਤੋਂ ਕੀਤਾ ਇਨਕਾਰ

Published

on

Free treatment stopped under Ayushman scheme in Punjab, insurance company refuses to make claim

ਲੁਧਿਆਣਾ :   ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦ ਲੋਕਾਂ ਨੂੰ ਪੰਜ ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਦਾ ਕੰਮ ਸ਼ੁਰੂ ਕੀਤਾ ਗਿਆ ਸੀ । ਸਰਕਾਰ ਅਤੇ ਬੀਮਾ ਕੰਪਨੀਆਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਸੂਬੇ ਦੇ ਸਿਹਤ ਵਿਭਾਗ ਨੇ ਬੀਮਾ ਕੰਪਨੀ ਨੂੰ ਇਸ ਸਕੀਮ ਤੋਂ ਬਾਹਰ ਕਰ ਦਿੱਤਾ ਹੈ ਅਤੇ ਨਵੀਂ ਬੀਮਾ ਕੰਪਨੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕੰਪਨੀ ਨੇ ਵੀ 29 ਦਸੰਬਰ ਤੋਂ ਬਾਅਦ ਹਸਪਤਾਲਾਂ ਨੂੰ ਕੋਈ ਕਲੇਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਰਾਣੀ ਬੀਮਾ ਕੰਪਨੀ ਨੂੰ 30 ਜਨਵਰੀ, 2022 ਤੱਕ ਸੂਬੇ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ ਇਲਾਜ ਕਰਨ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਉਕਤ ਬੀਮਾ ਕੰਪਨੀ ਨੇ ਆਈਐਮਏ ਪੰਜਾਬ ਅਤੇ ਸਾਰੇ ਨਿੱਜੀ ਹਸਪਤਾਲਾਂ ਨੂੰ ਦੋ ਦਿਨ ਪਹਿਲਾਂ ਸਿਹਤ ਵਿਭਾਗ ਦੇ ਨਾਲ ਈ-ਮੇਲ ਭੇਜ ਕੇ ਜਾਣਕਾਰੀ ਦਿੱਤੀ ਹੈ ਕਿ 29 ਦਸੰਬਰ, 2021 ਤੋਂ ਬਾਅਦ ਆਯੂਸ਼ਮਾਨ ਸਕੀਮ ਤਹਿਤ ਇਲਾਜ ਦਾ ਦਾਅਵਾ ਉਨ੍ਹਾਂ ਦੀ ਕੰਪਨੀ ਵੱਲੋਂ ਨਹੀਂ ਕੀਤਾ ਜਾਵੇਗਾ।

ਕੰਪਨੀ ਵਲੋਂ ਭੇਜੀ ਗਈ ਈ-ਮੇਲ ਤੋਂ ਬਾਅਦ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ‘ਚ ਹੜਕੰਪ ਮਚ ਗਿਆ ਹੈ ਅਤੇ ਉਨ੍ਹਾਂ ਨੇ ਪਿਛਲੇ ਵੀਰਵਾਰ ਤੋਂ ਹੀ ਆਯੁਸ਼ਮਾਨ ਯੋਜਨਾ ਤਹਿਤ ਨਵੇਂ ਮਰੀਜ਼ਾਂ ਨੂੰ ਦਾਖਲ ਕਰਨਾ ਬੰਦ ਕਰ ਦਿੱਤਾ ਹੈ, ਜਦਕਿ ਪੁਰਾਣੇ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਸਕੀਮ ਤਹਿਤ ਕੋਈ ਇਲਾਜ ਨਹੀਂ ਹੋਵੇਗਾ।

ਦੂਜੇ ਪਾਸੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਹ ਵੀ ਮਜਬੂਰ ਹਨ, ਕਿਉਂਕਿ ਪੁਰਾਣੀ ਬੀਮਾ ਕੰਪਨੀ ਨੇ ਕਲੇਮ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ, ਜਦਕਿ 29 ਦਸੰਬਰ ਤੋਂ ਬਾਅਦ ਨਿੱਜੀ ਹਸਪਤਾਲਾਂ ਨੇ ਇਸ ਸਕੀਮ ਤਹਿਤ 15 ਤੋਂ 20 ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਹੈ।

ਦੂਜੇ ਪਾਸੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵਲੋਂ ਕੋਈ ਸਥਾਈ ਹੱਲ ਨਹੀਂ ਮਿਲਦਾ ਜਾਂ ਕੋਈ ਨਵੀਂ ਬੀਮਾ ਕੰਪਨੀ ਨਹੀਂ ਆਉਂਦੀ। ਨਿੱਜੀ ਹਸਪਤਾਲ ਇਸ ਯੋਜਨਾ ਦੇ ਤਹਿਤ ਇਲਾਜ ਨਹੀਂ ਕਰਨਗੇ।

Facebook Comments

Trending