Connect with us

ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ‘ਚ ਪਤੀ ਸਮੇਤ 2 ਖ਼ਿਲਾਫ਼ ਕੇਸ ਦਰਜ

Published

on

Case registered against 2 including husband in case of harassment of marriage for dowry

ਲੁਧਿਆਣਾ :   ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਉਸ ਦੇ ਪਿਤਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਚੰਡੀਗੜ੍ਹ ਰੋਡ ‘ਤੇ ਰਹਿਣ ਵਾਲੀ ਈਸ਼ਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇ ਉਮੇਸ਼ ਸ਼ਰਮਾ ਅਤੇ ਉਸ ਦੇ ਪਿਤਾ ਤਰਲੋਕ ਨਾਥ ਸ਼ਰਮਾ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਉਮੇਸ਼ ਸ਼ਰਮਾ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕਰ ਘਰੋਂ ਬਾਹਰ ਕਰ ਦਿੱਤਾ, ਜਿਸ ‘ਤੇ ਈਸ਼ਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending