Connect with us

ਪੰਜਾਬੀ

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

Published

on

Three members of a robber gang were arrested along with millions of rupees

ਲੁਧਿਆਣਾ :   ਥਾਣਾ ਦਰੇਸੀ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਗਦੀਪ ਸਿੰਘ ਨੇ ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਰਵਿੰਦਰ ਸਿੰਘ ਉਰਫ ਰਵੀ ਵਾਸੀ ਜ਼ੀਰਾ ਫਿਰੋਜ਼ਪੁਰ, ਕਮਲਜੀਤ ਸਿੰਘ ਵਾਸੀ ਟਿੱਬਾ ਅਤੇ ਅਦਿੱਤਿਆ ਵਾਸੀ ਦਰੇਸੀ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ, ਇਕ ਐਕਟਿਵਾ ਅਤੇ ਪੰਜ ਮੋਬਾਇਲ ਬਰਾਮਦ ਕੀਤੇ ਹਨ, ਜੋ ਕਿ ਇਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਅਤੇ ਖੋਹ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਦਰੇਸੀ ਦੇ ਇਲਾਕੇ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਨੇ ਬੀਤੀ ਰਾਤ ਇਨ੍ਹਾਂ ਨੂੰ ਸੁੰਦਰ ਨਗਰ ਨੇੜਿਓਾ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ।

Facebook Comments

Trending