ਪੰਜਾਬ ਨਿਊਜ਼
ਇਸ ਤਾਰੀਖ਼ ਨੂੰ ਹੋਵੇਗਾ ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ
Published
3 years agoon

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਿਆ ਗਿਆ ਹੈ, ਉੱਥੇ ਹੀ ਪੰਜਾਬ ਕਾਂਗਰਸ ‘ਤੇ ਲਗਾਤਾਰ ਸੀ. ਐੱਮ. ਚਿਹਰਾ ਐਲਾਨਣ ਦਾ ਦਬਾਅ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ 6 ਫਰਵਰੀ ਨੂੰ ਪੰਜਾਬ ਕਾਂਗਰਸ ਦੇ ਸੀ. ਐੱਮ. ਚਿਹਰਾ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਦੱਸਣਯੋਗ ਹੈ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀ. ਐੱਮ. ਚਿਹਰੇ ਦੀ ਦੌੜ ‘ਚ ਸਭ ਤੋਂ ਅੱਗੇ ਹਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਸੀ. ਐੱਮ. ਚਿਹਰੇ ਦੇ ਦਾਅਵੇਦਾਰ ਹਨ। ਇਸ ਸਬੰਧੀ ਮੁੱਖ ਮੰਤਰੀ ਚੰਨੀ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਕਾਂਗਰਸ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਸੀ. ਐੱਮ. ਚਿਹਰੇ ਦਾ ਐਲਾਨ ਕਰਨਗੇ।
ਪੰਜਾਬ ‘ਚ ਮੁੱਖ ਮੰਤਰੀ ਦੀ ਕੁਰਸੀ ਲਈ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਵਿਚਕਾਰ ਮੁਕਾਬਲਾ ਹੈ। ਤੀਜਾ ਬਦਲ ਬਿਨਾ ਸੀ. ਐੱਮ ਚਿਹਰੇ ਦਾ ਚੋਣਾਂ ਲੜਨ ਦਾ ਹੈ। ਸੂਤਰਾਂ ਮੁਤਾਬਕ ਸਿੱਧੂ ਦੇ ਮੁਕਾਬਲੇ ਚਰਨਜੀਤ ਸਿੰਘ ਚੰਨੀ ਇਸ ਦੌੜ ‘ਚ ਕਾਫੀ ਅੱਗੇ ਹਨ।
ਮੁੱਖ ਮੰਤਰੀ ਚੰਨੀ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਕਈ ਵਿਧਾਇਕ ਵੀ ਇਹ ਗੱਲ ਕਹਿ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ ਦੇ ਸੀ. ਐੱਮ. ਚਿਹਰਾ ਰਹਿੰਦੇ ਉਨ੍ਹਾਂ ਦੇ ਜਿੱਤ ਦੇ ਵਧੀਆ ਚਾਂਸ ਹਨ।
You may like
-
ਪੰਜਾਬ ਦੇ ਕਾਂਗਰਸੀ ਆਗੂ ਖਿਲਾਫ ED ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜ਼ਬਤ
-
ਦੁਖਦ ਖ਼ਬਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦੇ ਘਰ ਸੋਗ ਦੀ ਲਹਿਰ
-
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿ.ਰਾਸਤ ‘ਚ, ਜਾਣੋ ਕਿਉਂ…
-
ਵੱਡਾ ਸਵਾਲ: ਕੀ ਰਾਜਾ ਵੜਿੰਗ ਨੂੰ ਛੱਡਣੀ ਪਵੇਗੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ?
-
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਅਸਤੀਫਾ ਦੇ ਦਿੱਤਾ ਹੈ
-
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ