Connect with us

ਪੰਜਾਬੀ

ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਫੜਿਆ ਪੱਲਾ

Published

on

Leaving the Congress, the Akali Dal has taken over

ਲੁਧਿਆਣਾ :   ਵਿਧਾਨ ਸਭਾ ਹਲਕਾ ਦਾਖਾ ਤੋਂ ਚੋਣ ਮੈਦਾਨ ‘ਚ ਡਟੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਪਿੰਡ ਘਮਣੇਵਾਲ ਵਿਖੇ ਕਾਂਗਰਸੀ ਵੀ ਖੁੱਲ੍ਹ ਕੇ ਸਾਹਮਣੇ ਆਏ। ਪਿੰਡ ਘਮਣੇਵਾਲ ਦੇ ਮੌਜੂਦਾ ਕਾਂਗਰਸੀ ਪੰਚਾਇਤ ਮੈਂਬਰ ਹਰਗੋਪਾਲ ਸਿੰਘ, ਪਿੰਡ ਬਾਣੀਏਵਾਲ ਸਾਬਕਾ ਸਰਪੰਚ ਮਹਿੰਦਰ ਸਿੰਘ ਤੇ ਪਿੰਡ ਮਾਣੀਏਵਾਲ ਦੇ ਸਾਬਕਾ ਸਰਪੰਚ ਰਘਵੀਰ ਸਿੰਘ ਨੇ ਵਿਧਾਇਕ ਇਆਲੀ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦਾ ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਇਸ ਮੌਕੇ ਉਨ੍ਹਾਂ ਕਿਹਾ ਵਿਧਾਇਕ ਇਆਲੀ ਪਿਛਲੇ ਲੰਮੇ ਸਮੇਂ ਤੋਂ ਹਲਕੇ ‘ਚ ਵਿਚਰ ਰਹੇ ਹਨ ਉਹ ਜਿਥੇ ਆਪਣੇ ਪਾਰਟੀ ਵਰਕਰਾਂ ਦਾ ਹਰ ਸਮੇਂ ਡਟਵਾਂ ਸਾਥ ਦਿੰਦੇ ਹਨ, ਉਥੇ ਹੀ ਉਹ ਹਲਕੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਵੀ ਕਰਦੇ ਹਨ, ਬਲਕਿ ਵਿਧਾਇਕ ਇਆਲੀ ਨੇ ਅਕਾਲੀ ਸਰਕਾਰ ਸਮੇਂ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ।

ਇਸ ਉਪਰੰਤ ਵਿਧਾਇਕ ਇਆਲੀ ਨੇ ਇਨਾਂ੍ਹ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਗੁੁਰਮੀਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਮਨਜੀਤ ਸਿੰਘ ਘਮਣੇਵਾਲ , ਪਰਮਿੰਦਰ ਸਿੰਘ ਨੇਤਾ, ਸਾਬਕਾ ਸਰਪੰਚ ਅਰਜਨ ਸਿੰਘ ਵੀ ਹਾਜ਼ਰ ਸਨ।

Facebook Comments

Trending