Connect with us

ਪੰਜਾਬ ਨਿਊਜ਼

ਸਰਕਾਰੀ ਨੌਕਰੀ ਸਬੰਧੀ ਪ੍ਰੀਖਿਆ ‘ਚ ‘ਪੰਜਾਬੀ ਭਾਸ਼ਾ’ ਦਾ ਵੀ ਹੋਵੇਗਾ ਇਸਤੇਮਾਲ

Published

on

The Punjabi language will also be used in the examination for government jobs

ਲੁਧਿਆਣਾ  :   ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ’ਚ ਅੰਗਰੇਜ਼ੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦਾ ਵੀ ਇਸਤੇਮਾਲ ਕੀਤਾ ਜਾਵੇਗਾ। ਇਸ ਦੇ ਲਈ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਦੇ ਨਾਲ-ਨਾਲ ਅਧਿਕਾਰੀਆਂ ਅਤੇ ਸਰਕਾਰੀ ਸੰਸਥਾਵਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਵਿਭਾਗਾਂ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀ ਪ੍ਰਤੀਯੋਗੀ ਪ੍ਰੀਖਿਆ ਲਈ ਪ੍ਰਸ਼ਨ-ਪੱਤਰ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਹੀ ਤਿਆਰ ਕੀਤੇ ਜਾਂਦੇ ਹਨ, ਜੋ ਕਿ ਪੰਜਾਬ ਰਾਜ ਭਾਸ਼ਾ ਐਕਟ-1967 ਪੰਜਾਬ ਰਾਜ ਭਾਸ਼ਾ ਐਕਟ-2008 ਦੀ ਉਲੰਘਣਾ ਹੈ।

ਇਸ ਲਈ ਸਾਰੇ ਵਿਭਾਗਾਂ ਨੂੰ ਪੰਜਾਬ ’ਚ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀ ਪ੍ਰਤੀਯੋਗੀ ਪ੍ਰੀਖਿਆ ਦੇ ਸਮੇਂ ਪੰਜਾਬ ਰਾਜ ਭਾਸ਼ਾ ਐਕਟ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ-ਪੱਤਰਾਂ ਨੂੰ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ’ਚ ਵੀ ਤਿਆਰ ਕੀਤਾ ਜਾਣਾ ਚਾਹੀਦਾ ਹੈ।

Facebook Comments

Advertisement

Trending