ਲੁਧਿਆਣਾ : ਪੁਲਿਸ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕਰਨ ਉਰਫ ਭੋਲਾ ਵਾਸੀ ਮਨੋਹਰ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।
ਪੁਲਿਸ ਨੇ ਕਥਿਤ ਦੋਸ਼ੀ ਨੂੰ ਅਬਦੁੱਲਾਪੁਰ ਬਸਤੀ ਨੇੜਿਓਾ ਗਿ੍ਫ਼ਤਾਰ ਕੀਤਾ। ਦੂਜੇ ਮਾਮਲੇ ਵਿਚ ਪੁਲਿਸ ਨੇ ਜਤਿੰਦਰ ਕੁਮਾਰ ਵਾਸੀ ਪਿੰਡ ਸੁਜਾਤ ਵਾਲਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਵੀ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਿਸ ਨੇ ਕਥਿਤ ਦੋਸ਼ੀ ਨੂੰ ਸੁਜਾਤ ਵਾਲਾ ਪਿੰਡ ਨੇੜਿਓਾ ਗਿ੍ਫ਼ਤਾਰ ਕੀਤਾ ਹੈ।