ਕਰੋਨਾਵਾਇਰਸ
ਲੰਬੇ ਸਮੇਂ ਬਾਅਦ ਸੂਬੇ ਭਰ ’ਚ ਸਕੂਲ ਖੋਲ੍ਹਣ ਦਾ ਐਲਾਨ
Published
3 years agoon
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਕ 7 ਫਰਵਰੀ ਮਤਲਬ ਅੱਜ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਹਾਲਾਂਕਿ ਪੰਜਵੀਂ ਜਮਾਤ ਦੇ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਉੱਪਰ ਵਾਲੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ। ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਵਿਚ ਯੂਨੀਵਰਸਿਟੀਆਂ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀ ਅਤੇ ਟ੍ਰੇਨਿੰਗ ਇੰਸਟੀਚਿਊਟ ਸਮੇਤ ਸਾਰੇ ਸਿੱਖਿਅਕ ਅਦਾਰੇ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈੱਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਲਈ ਆਖਿਆ ਹੈ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ। ਏ. ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।
You may like
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ
-
15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
-
ਸ਼ਹਿਰ ‘ਚ ਕੋਰੋਨਾ ਦੇ 36 ਨਵੇਂ ਮਾਮਲੇ, ਟੀਕੇ ਦੀਆਂ ਦੋਵੇਂ ਖੁਰਾਕਾਂਲੈਣ ਦੇ ਬਾਵਜੂਦ ਮਰੀਜ਼ ਨੇ ਤੋੜਿਆ ਦਮ
-
ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ
-
ਲੁਧਿਆਣਾ ‘ਚ ਕੋਵਿਡ ਦੇ 25 ਨਵੇਂ ਮਰੀਜਾਂ ਦੀ ਪੁਸ਼ਟੀ, ਇਨਫੈਕਸ਼ਨ ਦੀ ਦਰ 0.64 ਫੀਸਦੀ