ਪੰਜਾਬੀ
ਚੰਨੀ ਦੀ ਅਗਵਾਈ ਹੇਠ ਮੁੜ ਕਾਂਗਰਸ ਸਰਕਾਰ ਬਣਨਾ ਤੈਅ – ਵੈਦ
Published
3 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਉਮੀਦਵਾਰ ਵਿਧਾਇਕ ਕੇ.ਡੀ.ਵੈਦ ਦੀ ਅਗਵਾਈ ਹੇਠ ਕਾਂਗਰਸ ਵਾਈਸ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਦੇ ਸਵਾਗਤ ਲਈ ਰੱਖੇ ਪ੍ਰੋਗਰਾਮ ਸਮੇਂ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ।
ਪਾਰਟੀ ਪ੍ਰੋਗਰਾਮ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣਾਂ ਵਿਚ ਮੁੜ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ‘ਤੇ ਕਾਂਗਰਸ ਉਮੀਦਵਾਰ ਵਿਧਾਇਕ ਕੇ.ਡੀ.ਵੈਦ ਨੇ ਕਿਹਾ ਕਿ ਹੁਣ ਸੂਬੇ ਅੰਦਰ ਕਾਂਗਰਸ ਸਰਕਾਰ ਬਣਨਾ ਤੈਅ ਹੈ, ਕਿਉਂਕਿ ਕਾਂਗਰਸ ਪਾਰਟੀ ਨੇ ਇਕ ਵਾਰ ਫਿਰ ਐੱਸ.ਸੀ ਭਾਈਚਾਰੇ ਨੂੰ ਵੱਡਾ ਮਾਣ ਦਿੱਤਾ ਹੈ।
ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਬਦੌਲਤ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਇੱਕਜੁੱਟ ਤੇ ਮਜ਼ਬੂਤ ਹੈ ਅਤੇ ਹਲਕਾ ਗਿੱਲ ਤੋਂ ਕਾਂਗਰਸ ਦੀ ਜਿੱਤ ਯਕੀਨੀ ਬਣ ਚੁੱਕੀ ਹੈ।
ਇਸ ਸਮੇਂ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਮਨਜੀਤ ਸਿੰਘ ਹੰਬੜਾਂ, ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ , ਐੱਸ.ਸੀ.ਵਿੰਗ ਪ੍ਰਧਾਨ ਕਰਤਿੰਦਰਪਾਲ ਸਿੰਘ ਸਿੰਘਪੁਰਾ , ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਬਲਾਕ ਪ੍ਰਧਾਨ ਹਰਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਸਮਰਥਕ ਹਾਜ਼ਰ ਸਨ।
You may like
-
ਪੰਜਾਬ ਦੇ ਕਾਂਗਰਸੀ ਆਗੂ ਖਿਲਾਫ ED ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜ਼ਬਤ
-
ਦੁਖਦ ਖ਼ਬਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦੇ ਘਰ ਸੋਗ ਦੀ ਲਹਿਰ
-
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿ.ਰਾਸਤ ‘ਚ, ਜਾਣੋ ਕਿਉਂ…
-
ਵੱਡਾ ਸਵਾਲ: ਕੀ ਰਾਜਾ ਵੜਿੰਗ ਨੂੰ ਛੱਡਣੀ ਪਵੇਗੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ?
-
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ! ਇਸ ਆਗੂ ਨੇ ਅਸਤੀਫਾ ਦੇ ਦਿੱਤਾ ਹੈ
-
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ