ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਦੀ ਅਗਵਾਈ ਵਿਚ ਇਲਾਕਾ ਪ੍ਰੀਤ ਨਗਰ ਸਮੇਤ ਹੋਰਨਾਂ ਇਲਾਕਿਆਂ ਵਿਚ ਪਾਰਟੀ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ, ਜਿਸ ਦੌਰਾਨ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾਂ ਦਿੱਤਾ ਰਿਹਾ ਹੈ।
ਮੀਟਿੰਗ ਦੌਰਾਨ ਕੌਂਸਲਰ ਕਲੇਰ ਨੇ ਦਾਅਵਾ ਕੀਤਾ ਕਿ ਲੋਕ ਇਨਸਾਫ ਪਾਰਟੀ ਵਲੋਂ ਮੁੱਖ ਮੰਤਰੀ ਸਿਰਫ ਤੇ ਸਿਰਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਹਨ, ਪਰ ਕਾਂਗਰਸ ਪਾਰਟੀ ਅਜੇ ਤੱਕ ਆਪਣੀ ਪਾਰਟੀ ਦੇ ਮੁੱਖ ਮੰਤਰੀ ਦੀ ਚੋਣ ਨਹੀ ਕਰ ਸਕੀ, ਜਦੋਂ ਕਿ ਵੋਟਾਂ ਨੂੰ ਸਿਰਫ 12 ਦਿਨ ਦਾ ਸਮਾਂ ਰਹਿ ਗਿਆ ਹੈ।
ਇਸ ਮੌਕੇ ਵਿਧਾਇਕ ਬੈਂਸ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਵਿਸ਼ਵਾਸ਼ ਦੁਆਇਆ ਕਿ ਜਿਸ ਤਰਾਂ ਨਾਲ ਉਹ ਪਿਛਲੇ 20 ਸਾਲਾਂ ਤੋਂ ਇਲਾਕੇ ਦੀ ਸੇਵਾ ਕਰ ਰਹੇ ਹਨ ਉਸੇ ਤਰਾਂ ਉਹ ਸੇਵਾ ਕਰਦੇ ਰਹਿਣਗੇ।
ਇਸ ਮੌਕੇ ‘ਤੇ ਕਾਂਗਰਸ ਛੱਡ ਕੇ ਲੋਕ ਇਨਸਾਫ ਪਾਰਟੀ ਵਿਚ ਸ਼ਾਮਿਲ ਹੋਏ ਗੁਰਮੇਲ ਸਿੰਘ ਨੀਟਾ ਪ੍ਰਧਾਨ ਰਾਮ ਲੀਲਾ ਕਮੇਟੀ ਅਤੇ ਉਨ੍ਹਾਂ ਦੇ ਸਾਥੀਆ ਦਾ ਵਿਧਾਇਕ ਬੈਂਸ ਨੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਮੌਕਾ ਆਉਣ ‘ਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।