Connect with us

ਪੰਜਾਬੀ

ਚੋਣਾਂ ਵਿਚ ਅਕਾਲੀ ਦਲ ਬਸਪਾ ਗੱਠਜੋੜ ਬਹੁਮਤ ਹਾਸਲ ਕਰੇਗਾ

Published

on

The Akali Dal-BSP alliance will win a majority in the elections

ਲੁਧਿਆਣਾ   :   ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਦੋ ਦਿਨਾਂ ਦੌਰੇ ‘ਤੇ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ | ਹਲਕਾ ਉੱਤਰੀ ਤੋਂ ਗੱਠਜੋੜ ਦੇ ਉਮੀਦਵਾਰ ਆਰ. ਡੀ. ਸ਼ਰਮਾ ਦੇ ਹੱਕ ਵਿਚ ਵੱਖ -ਵੱਖ ਥਾਵਾਂ ‘ਤੇ ਉਨ੍ਹਾਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਦੇਵੇ ਪਰ ਇਸ ਵਾਰ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਸਪਾ ਗੱਠਜੋੜ ਬਹੁਮਤ ਹਾਸਲ ਕਰੇਗਾ।

ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਨੂੰ ਲੁੱਟਣਾ ਹੀ ਆਉਂਦਾ ਹੈ, ਕੋਈ ਕੰਮ ਕਰਨਾ ਨਹੀਂ ਆਉਂਦਾ। ਈ.ਡੀ ਵਲੋਂ ਮਾਰੀ ਗਈ ਰੇਡ ’ਤੇ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਚੰਨੀ ਅਜੇ 3 ਮਹੀਨੇ ਲਈ ਮੁੱਖ ਮੰਤਰੀ ਬਣਿਆ ਅਤੇ ਇਸ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦੇ ਹੋਏ ਸੁਖਬੀਰ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਤੋਂ ਇਕ ਮੌਕੇ ਮੰਗਣ ਲਈ ਵੱਖ-ਵੱਖ ਥਾਵਾਂ ’ਤੇ ਪੋਸਟਰ ਲੱਗਾ ਰਿਹਾ ਹੈ। ਪਿਛਲੇ ਪੰਜ ਸਾਲਾ ’ਚ ਕੇਜਰੀਵਾਲ ਇਕ ਵਾਰ ਵੀ ਪੰਜਾਬ ’ਚ ਨਹੀਂ ਆਇਆ।

Facebook Comments

Trending