ਪੰਜਾਬੀ
ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਨਿਜੀ ਹਿਤਾਂ ਨੂੰ ਪਹਿਲ ਦਿੱਤੀ -ਕੁਲਵੰਤ ਸਿੱਧੂ
Published
3 years agoon
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਓ.ਬੀ.ਸੀ. ਸੈਲ ਲੁਧਿਆਣਾ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ ਅਤੇ ਸ. ਸਿੱਧੂ ਨਾਲ ਘਰ-ਘਰ ਜਾ ਕੇ ਆਪ ਦੇ ਹੱਕ ਵਿਚ ਵੋਟਾਂ ਮੰਗਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।
ਸ. ਸਿੱਧੂ ਨੇ ਦੱਸਿਆ ਕਿ ਕਾਂਗਰਸ, ਸ਼ੋ੍ਮਣੀ ਅਕਾਲੀ ਦਲ, ਭਾਜਪਾ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿਚ ਰਾਜ ਕਰਨ ਦੌਰਾਨ ਲੋਕਾਂ ਦੀ ਭਲਾਈ ਲਈ ਨਾ ਮਾਤਰ ਕੰਮ ਕਰਕੇ ਜਿਆਦਾਤਰ ਆਗੂਆਂ ਨੇ ਨਿਜੀ ਜੇਬਾਂ ਭਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮੂਹਰੇ ਰੱਖਣ ਵੱਲ ਹੀ ਧਿਆਨ ਦਿੱਤਾ।
ਉਨ੍ਹਾਂ ਦੱਸਿਆ ਕਿ ਰੇਤ ਮਾਫੀਆ ਖ਼ਿਲਾਫ਼ ਈ.ਡੀ. ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਗਿ੍ਫ਼ਤਾਰ ਕੀਤੇ ਜਾਣ ਤੋਂ ਲੋਕਾਂ ਨੂੰ ਪਤਾ ਚੱਲ ਗਿਆ ਹੇ ਕਿ ਸ. ਚੰਨੀ ਕਿਨੇ ਈਮਾਨਦਾਰ ਅਤੇ ਆਮ ਆਦਮੀ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਉਚ ਆਗੂਆਂ ਨੂੰ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਹੈ, ਜਨਤਾ ਦੀ ਭਲਾਈ ਲਈ ਕੋਈ ਯੋਜਨਾ ਨਹੀਂ ਹੈ, ਜਦਕਿ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਵਲੋਂ ਉਚ ਦਰਜੇ ਦੀਆਂ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਨਾਲ ਆਮਦਨ ਵਿਚ ਵੀ ਭਾਰੀ ਵਾਧਾ ਕੀਤਾ ਹੈ।
You may like
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ