Connect with us

ਪੰਜਾਬੀ

ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ

Published

on

The first training of polling parties was organized at various places in district Ludhiana

ਲੁਧਿਆਣਾ :  ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਅਤੇ ਚੋਣ ਅਮਲੇ ਦੀ ਸਮੁੱਚੀ ਤੀਜੀ ਸਿਖਲਾਈ ਦਾ ਆਯੋਜਨ ਕੀਤਾ ਗਿਆ। ਅੱਜ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਚੋਣ ਡਿਊਟੀ ਲਈ ਲਗਾਏ ਗਏ ਅਜਿਹੇ ਅਧਿਕਾਰੀਆਂ ਨੂੰ ਇਸ ਗੱਲ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮਹੱਤਵਪੂਰਨ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਪੋਲਿੰਗ ਪਾਰਟੀਆਂ ਨੂੰ ਸਮੁੱਚੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਡਿਊਟੀਆਂ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ), ਵੀਵੀਪੈਟ ਦੀ ਸੰਭਾਲ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ 13 ਫਰਵਰੀ 2022 (ਐਤਵਾਰ) ਨੂੰ ਅਜਿਹੀ ਇੱਕ ਹੋਰ ਟ੍ਰੇਨਿੰਗ ਦਾ ਆਯੋਜਨ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਸਮੂਹ ਸਟਾਫ ਨੂੰ ਡਿਊਟੀ ਕਰਨ ਤੋਂ ਆਨਾਕਾਨੀ ਕਰਨ ਦੀ ਬਜਾਏ ਇਸ ਮਹੱਤਵਪੂਰਨ ਕਾਰਜ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Facebook Comments

Trending