Connect with us

ਕਰੋਨਾਵਾਇਰਸ

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਨੇ ਦਮ ਤੋੜਿਆ, 41 ਨਵੇਂ ਮਾਮਲੇ ਸਾਹਮਣੇ ਆਏ

Published

on

2 corona affected patients died, 41 new cases were reported

ਲੁਧਿਆਣਾ  :   ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 41 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 18 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 23 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 2 ਜਣਿਆਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਮਕਸੂਦੜਾ ਦੀ 76 ਸਾਲਾ ਇਕ ਔਰਤ ਮਰੀਜ਼ ਸ਼ਾਮਿਲ ਹੈ, ਜਦਕਿ ਦੂਜਾ ਮਿ੍ਤਕ ਮਰੀਜ਼ ਜ਼ਿਲ੍ਹਾ ਮੁਕਤਸਰ ਦਾ ਰਹਿਣ ਵਾਲਾ ਸੀ।

ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 1,06,606 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.33 ਫ਼ੀਸਦੀ ਤੋਂ ਵਧ ਕੇ 97.45 ਫ਼ੀਸਦੀ ਹੋ ਗਈ ਹੈ। ਲੁਧਿਆਣਾ ਨਾਲ ਸਬੰਧਿਤ ਅੱਜ 1 ਹੋਰ ਮਰੀਜ਼ ਦੀ ਮੌਤ ਹੋ ਜਾਣ ਪਿੱਛੋਂ ਇਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ ਕੇ 2258 ਹੋ ਗਿਆ ਹੈ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ਵਿਚੋਂ ਇਸ ਵੇਲੇ 483 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 50 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜਦਕਿ 2 ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਦਾਖਲ ਹਨ।

ਇਕ ਹੋਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹੇ ‘ਚ 7 ਪਿੰਡਾਂ ਜਿੱਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ, ਜਿਨ੍ਹਾਂ ਵਿਚ ਭਦੌੜ, ਕੰਟਰੀ ਹੋਮਜ ਇਆਲੀ ਖੁਰਦ, ਕਾਉਂਕੇ, ਚੱਕਰ, ਐਤੀਆਣਾ, ਚਮਿੰਡਾ ਅਤੇ ਗੁੱਜਰਵਾਲ ਸ਼ਾਮਿਲ ਹੈ | ਸਿਹਤ ਵਿਭਾਗ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ‘ਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ‘ਚੋਂ 1 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 2 ਜਣੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ, ਜੋ ਵੈਂਟੀਲੇਟਰ ਮਸ਼ੀਨਾਂ ‘ਤੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਹਨ।

Facebook Comments

Trending