ਲੁਧਿਆਣਾ : ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਂਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰੇਸ਼ਮ ਸਿੰਘ ਵਾਸੀ ਅਬਦੁੱਲਾਪੁਰ ਬਸਤੀ ਅਤੇ ਕਮਲਾ ਵਾਸੀ ਧੱਕਾ ਕਾਲੋਨੀ ਸ਼ਾਮਿਲ ਹਨ।
ਪੁਲਿਸ ਨੇ ਕਮਲਾ ਪਾਸੋਂ 55 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਰੇਸ਼ਮ ਪਾਸੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਵੱਖ ਵੱਖ ਥਾਵਾਂ ‘ਤੇ ਇਹ ਸ਼ਰਾਬ ਸਪਲਾਈ ਕਰਦੇ ਸਨ। ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।