ਲੁਧਿਆਣਾ : ਹਲਕਾ ਦਾਖਾ ਤੋਂ ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਛੋਕਰਾ ‘ਚ ਭਰਵਾਂ ਚੋਣ ਜਲਸਾ ਕੀਤਾ ਗਿਆ। ਇਸ ਮੌਕੇ ਇਯਾਲੀ ਨੇ ਤੱਕੜੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਉਨ੍ਹਾਂ ਵਲੋਂ ਸ਼ੁਰੂ ਕੀਤੇ ਹਲਕੇ ਦੇ ਬਹੁਪੱਖੀ ਵਿਕਾਸ ਵਿਚ ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਖੜੋਤ ਆ ਗਈ ਹੈ, ਜਿਸ ਨੂੰ ਦੂਰ ਕਰਨ ਲਈ ਇਨ੍ਹਾਂ ਚੋਣਾਂ ਵਿਚ ਹਲਕੇ ਦੇ ਲੋਕਾਂ ਉਨ੍ਹਾਂ ਨੂੰ ਦੁਬਾਰਾ ਸੇਵਾ ਕਰਨ ਦਾ ਮੌਕੇ ਦੇਣ।
ਇਯਾਲੀ ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦਾਖਾ ਦੇ ਲੋਕ ਆਮ ਆਦਮੀ ਪਾਰਟੀ ਨੂੰ ਕੀਤੀਆਂ ਦਗਾਬਾਜ਼ੀਆਂ ਦਾ ਸਬਕ ਸਿਖਾਉਣਗੇ, ਜਿਸ ਦਾ ਸਬੂਤ ਆਮ ਆਦਮੀ ਪਾਰਟੀ ਦੇ ਹਲਕੇ ਵਿਚ ਘਟ ਰਹੇ ਜਨ ਆਧਾਰ ਤੋਂ ਸਪੱਸ਼ਟ ਰੂਪ ਦੇਖਣ ਨੂੰ ਮਿਲ ਰਿਹਾ ਹੈ, ਬਲਕਿ ਹਲਕਾ ਦਾਖਾ ਦੇ ਲੋਕ ਆਪ ਪਾਰਟੀ ਦੇ ਚੋਣ ਸਭਾਵਾਂ ਤੋਂ ਕੰਨੀ ਕਤਰਾ ਰਹੇ ਹਨ, ਉੱਥੇ ਹੀ ਕਾਂਗਰਸ ਪਾਰਟੀ ਨੂੰ ਕੀਤੀਆਂ ਧੱਕੇਸ਼ਾਹੀਆਂ ਦਾ ਖਮਿਆਜ਼ਾ ਵੀ ਭੁਗਤਣਾ ਪਵੇਗਾ।
ਉਨ੍ਹਾਂ ਆਖਿਆ ਕਿ ਕਾਂਗਰਸ ਅਤੇ ਆਪ ਪਾਰਟੀ ਕੋਲ ਪੰਜਾਬ ਹਿਤੈਸ਼ੀ ਕੋਈ ਵੀ ਏਜੰਡਾ ਨਹੀਂ ਹੈ, ਬਲਕਿ ਉਹ ਸਿਰਫ਼ ਝੂਠ ਅਤੇ ਗੁੰਮਰਾਹਕੁੰਨ ਪ੍ਰਚਾਰ ਸਹਾਰੇ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਹੱਥ ਖੜ੍ਹੇ ਕਰਕੇ ਇਯਾਲੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੁਖਦੇਵ ਕੌਰ ਸਰਪੰਚ, ਪੰਚ ਗੁਰਮੇਲ ਸਿੰਘ, ਪੰਚ ਮੋਹਣ ਸਿੰਘ, ਪੰਚ ਗਿਆਨ ਸਿੰਘ, ਪੰਚ ਬਲਜੀਤ ਕੌਰ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਰਛਪਾਲ ਸਿੰਘ, ਡਾ ਅਮਰਜੀਤ ਸਿੰਘ, ਨਿਰਮਲ ਸਿੰਘ ਕੰਡਕਟਰ, ਸੋਨੀ ਸਿੰਘ, ਨਿੰਦੀ ਡੇਅਰੀ ਵਾਲਾ ਆਦਿ ਹਾਜ਼ਰ ਸਨ।