Connect with us

ਅਪਰਾਧ

ਵਿਆਹੁਤਾ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਮਾਮਲੇ ‘ਚ ਉਮਰ ਕੈਦ

Published

on

Life imprisonment in case of abduction and rape

ਲੁਧਿਆਣਾ : ਵਿਆਹੁਤਾ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਅਦਾਲਤ ਵਲੋਂ ਇਕ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 26 ਨਵੰਬਰ 2019 ਨੂੰ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਉਸ ਦੇ ਗਵਾਂਢੀ ਸੂਰਜ ਕੁਮਾਰ ਪੁੱਤਰ ਧਰੁਵ ਚੰਦ ਤੋਂ ਇਲਾਵਾ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਸੀ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਗੁਜਰਾਤ ਵਿਚ ਹੋਇਆ ਸੀ ਅਤੇ ਘਟਨਾ ਵਾਲੇ ਦਿਨ ਤੋਂ ਪਹਿਲਾਂ ਦੋ ਨਵੰਬਰ ਨੂੰ ਉਸ ਦੀ ਲੜਕੀ ਆਪਣੇ ਸਹੁਰੇ ਘਰ ਜਾਣ ਲਈ ਘਰੋਂ ਗਈ ਸੀ, ਪਰ ਗੁਜਰਾਤ ਨਹੀਂ ਪਹੁੰਚੀ। ਲੜਕੀ ਦੇ ਪਿਤਾ ਨੇ ਇਸ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ।

ਲੜਕੀ ਦੀ ਬਰਾਮਦਗੀ ਤੋਂ ਬਾਅਦ ਲੜਕੀ ਨੇ ਕਥਿਤ ਦੋਸ਼ੀ ਸੂਰਜ ਉਸ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਸੀ, ਹਾਲਾਂਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਸੂਰਜ ਦੇ ਮਾਤਾ-ਪਿਤਾ ਨੂੰ ਵੀ ਨਾਮਜ਼ਦ ਕੀਤਾ ਸੀ, ਪਰ ਅਦਾਲਤ ਵਿਚ ਸਬੂਤ ਨਾ ਹੋਣ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ, ਜਦਕਿ ਸੂਰਜ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ।

Facebook Comments

Trending