ਲੁਧਿਆਣਾ : ਹਲਕਾ ਗਿੱਲ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਉਨ੍ਹਾਂ ਦੇ ਚੋਣ ਪ੍ਰਚਾਰ ਦੌਰਾਨ ਪਿੰਡ ਜੱਸੀਆਂ ਵਿਖੇ ਕਾਂਗਰਸੀ ਨੇਤਾ ਕਨ੍ਹੱਈਆ ਕੁਮਾਰ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਆ ਕੁੱਦੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਨ੍ਹੱਈਆ ਕੁਮਾਰ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਦੂਜੇ ਸੂਬਿਆਂ ਤੋਂ ਮੋਹਰੀ ਸੂਬਾ ਬਣਾਉਣਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਸ. ਚਰਨਜੀਤ ਸਿੰਘ ਚੰਨੀ ਵਰਗੀ ਸ਼ਖ਼ਸੀਅਤ ਨੂੰ ਹੀ ਮੁੱਖ ਮੰਤਰੀ ਬਣਾਉਣਾ ਪਵੇਗਾ ਅਤੇ ਹਲਕਾ ਗਿੱਲ ਤੋਂ ਕੁਲਦੀਪ ਵੈਦ ਵੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਵਿਧਾਇਕ ਜੈ ਕਿਸ਼ਨ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੀ ਜਨਤਾ ਦੇ ਅੱਖੀਂ ਘੱਟਾ ਪਾ ਕੇ ਖ਼ੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਪੰਜਾਬੀ ਭਾਈਚਾਰੇ ਦੇ ਲੋਕ ਭੁੱਲ ਜਾਣ ਕਿ ਉਹ ਆਪਣੇ ਰਾਜ ਵਿਚ ਕਿਸੇ ਪੰਜਾਬੀ ਨੂੰ ਬਣਦਾ ਮਾਣ ਸਨਮਾਨ ਦੇਣਗੇ, ਕਿਉਂਕਿ ਦਿੱਲੀ ਵਿਚ ਕਿਸੇ ਵੀ ਪੰਜਾਬੀ ਨੂੰ ਮਾਣ ਸਨਮਾਨ ਨਹੀਂ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਪੰਚਾਇਤ ਯੂਨੀਅਨ ਲੁਧਿਆਣਾ-1 ਦੇ ਪ੍ਰਧਾਨ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ, ਕੌਂਸਲਰ ਹਰਕਰਨ ਸਿੰਘ ਵੈਦ, ਸੀਨੀਅਰ ਕਾਂਗਰਸੀ ਆਗੂ ਹਰਦੇਵ ਸਿੰਘ ਲਾਦੀਆਂ, ਕਾਂਗਰਸ ਬਲਾਕ ਪ੍ਰਧਾਨ ਅਤੇ ਸਰਪੰਚ ਹਰਜੀਤ ਸਿੰਘ ਚੀਮਾਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।