Connect with us

ਪੰਜਾਬੀ

ਚਰਨਜੀਤ ਚੰਨੀ ਖ਼ਿਲਾਫ਼ ਲੁਧਿਆਣਾ ਅਦਾਲਤ ‘ਚ ਦਰਜ ਹੋਇਆ ਮਾਮਲਾ

Published

on

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ ਅਦਾਲਤ ‘ਚ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਦੂਜੇ ਸੂਬੇ ਤੋਂ ਇੱਥੇ ਆ ਕੇ ਕੋਈ ਰਾਜ ਨਹੀਂ ਕਰ ਸਕਦਾ। ਜੋ ਹੋਰ ਸੂਬਿਆਂ ਤੋਂ ਆਏ ਹਨ, ਉਨ੍ਹਾਂ ਨੂੰ ਪੰਜਾਬੀਅਤ ਸਿਖਾਵਾਂਗੇ। ਇਹ ਯੂ. ਪੀ., ਬਿਹਾਰ ਅਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ।

ਐਡਵੋਕੇਟ ਗੌਰਵ ਅਨੁਸਾਰ ਜੋ ਬਿਆਨ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ, ਇਹ ਘਟੀਆ ਮਾਨਸਿਕਤਾ ਨੂੰ ਦਿਖਾਉਂਦਾ ਹੈ। ਇਸ ਲਈ ਉਨ੍ਹਾਂ ਵੱਲੋਂ ਲੁਧਿਆਣਾ ਅਦਾਲਤ ‘ਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਦਾਲਤ ਮੁੱਖ ਮੰਤਰੀ ਚੰਨੀ ਨੂੰ ਸਜ਼ਾ ਜ਼ਰੂਰ ਦੇਵੇਗੀ।

Facebook Comments

Trending