ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਮਾਰਗ ਦਰਸ਼ਨ ਅਧੀਨ ਅੱਜ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ।
ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪ੍ਰੋਗਰਾਮ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰ ਵੱਲੋਂ ਇਸ ਪ੍ਰੋਗਰਾਮ ਵਿਚ ਮਾਂ ਬੋਲੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਭਾਈ ਗੁਰਨਾਮ ਸਿੰਘ ਨੇ ਉਚੇਚੇ ਤੌਰ ‘ਤੇ ਮਾਂ ਬੋਲੀ ਦਾ ਮਹੱਤਵ ਸਮਝਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ ।
ਪ੍ਰਿੰਸੀਪਲ ਕਰਨਜੀਤ ਸਿੰਘ ਨੇ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਆਪਣੇ ਘਰ ਦੇ ਵਿੱਚ ਵੀ ਪੰਜਾਬੀ ਬੋਲੀ ਨੂੰ ਵਰਤਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਪੰਜਾਬੀ ਬੋਲੀ ਹੀ ਸਾਡੀ ਅਸਲੀ ਵਿਚਾਰਾਂ ਨੂੰ ਪੇਸ਼ ਕਰਨ ਵਿੱਚ ਸਹਾਇਕ ਹੋ ਸਕਦੀ ਹੈ ।ਇਸ ਲਈ ਸਾਨੂੰ ਆਪਣੀ ਮਾਂ ਬੋਲੀ ਨੂੰ ਵਿਸਾਰਨਾ ਨਹੀਂ ਚਾਹੀਦਾ।