Connect with us

ਅਪਰਾਧ

ਦਾਜ ਖਾਤਰ ਤੰਗ ਕਰਨ ਦੇ ਮਾਮਲੇ ‘ਚ ਕੇਸ ਦਰਜ

Published

on

Filed a case of harassment for dowry

ਲੁਧਿਆਣਾ : ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਨੀਤੂ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰਦੀਪ ਕੁਮਾਰ ਵਾਸੀ ਬਸਤੀ ਜੋਧੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ 14 ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਹੋਇਆ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।

Facebook Comments

Trending