Connect with us

ਪੰਜਾਬ ਨਿਊਜ਼

ਚੰਡੀਗੜ੍ਹ ‘ਚ ‘ਬਿਜਲੀ ਸੰਕਟ’ ਦੌਰਾਨ ਹਾਈਕੋਰਟ ਦਾ ਵੱਡਾ ਫ਼ੈਸਲਾ, ਪ੍ਰਸ਼ਾਸਨ ਨੂੰ ਦਿੱਤੇ ਇਹ ਹੁਕਮ

Published

on

A major decision of the High Court during the 'power crisis' in Chandigarh, this order given to the administration

ਚੰਡੀਗੜ੍ਹ  :  ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਤ 10 ਵਜੇ ਤੱਕ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਹਾਈਕੋਰਟ ਨੂੰ ਦੱਸਿਆ ਗਿਆ ਕਿ ਹੁਣ ਤੱਕ 80 ਫ਼ੀਸਦੀ ਬਿਜਲੀ ਬਹਾਲ ਕੀਤੀ ਜਾ ਚੁੱਕੀ ਹੈ।

ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਇਹ ਮਾਮਲਾ ਸਿੱਧੇ ਤੌਰ ‘ਤੇ ਉਲੰਘਣਾ ਦਾ ਹੈ, ਜਦੋਂ ਮਾਮਲਾ ਹਾਈਕੋਰਟ ‘ਚ ਪੈਂਡਿੰਗ ਹੈ ਤਾਂ ਇਸ ਤਰ੍ਹਾਂ ਹੜਤਾਲ ‘ਤੇ ਜਾਣਾ ਪੂਰੀ ਤਰ੍ਹਾਂ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰਦੇ ਹੋਏ ਕਿਹਾ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ ਅਤੇ ਅਗਲੇ ਹੁਕਮ ਵੀਰਵਾਰ ਨੂੰ ਦਿੱਤੇ ਜਾਣਗੇ।

ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਹਾਈਕੋਰਟ ਵੱਲੋਂ ਸ਼ਹਿਰ ਦੇ ਚੀਫ਼ ਇੰਜੀਨੀਅਰ ਨੂੰ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਹਾਈਕੋਰਟ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਬਿਜਲੀ ਦੀ ਸਮੱਸਿਆ ਕਾਰਨ ਸਿਰਫ ਆਮ ਆਦਮੀ ਹੀ ਨਹੀਂ, ਸਗੋਂ ਬੇਹੱਦ ਅਹਿਮ ਸੰਸਥਾਵਾਂ ਜਿਵੇਂ ਹਸਪਤਾਲ ਆਦਿ ਵੀ ਪ੍ਰਭਾਵਿਤ ਹੋ ਰਹੇ ਹਨ। ।

Facebook Comments

Advertisement

Trending