Connect with us

ਪੰਜਾਬ ਨਿਊਜ਼

ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

Published

on

The court remanded Bikram Majithia in judicial custody till March 8

ਮੋਹਾਲੀ : ਡਰੱਗਜ਼ ਕੇਸ ਮਾਮਲੇ ‘ਚ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਬਿਕਰਮ ਮਜੀਠੀਆ ਨੇ ਵੀਰਵਾਰ ਸਵੇਰੇ ਮੋਹਾਲੀ ਦੀ ਅਦਾਲਤ ‘ਚ ਆਤਮ-ਸਮਰਪਣ ਕੀਤਾ ਸੀ।

ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ‘ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਅਦਾਲਤ ‘ਚ ਅੱਜ ਆਤਮ-ਸਮਰਪਣ ਕਰ ਦਿੱਤਾ। ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।

ਇੱਥੇ ਕੁੱਝ ਦਿਨਾਂ ਦੀ ਅੰਤਰਿਮ ਰਾਹਤ ਮਿਲਣ ਮਗਰੋਂ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ, ਜੋ ਕਿ ਅੱਜ ਖ਼ਤਮ ਹੋ ਗਈ।

Facebook Comments

Trending