Connect with us

ਪੰਜਾਬੀ

ਅਣਅਧਿਕਾਰਤ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

Published

on

Demand for action against unauthorized constructions

ਲੁਧਿਆਣਾ : ਨਗਰ ਸੁਧਾਰ ਟਰੱਸਟ ਲੁਧਿਆਣਾ ਵਲੋਂ ਵਿਕਸਤ ਕੀਤੀ ਕਾਲੋਨੀ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੇ ਰਿਹਾਇਸ਼ੀ ਪਲਾਟਾਂ ਵਿਚ ਹੋ ਰਹੀਆਂ ਉਸਾਰੀਆਂ ਵਿਰੁੱਧ ਕੌਂਸਲ ਆਫ ਆਰ.ਟੀ.ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜ ਕੇ ਗੈਰ-ਕਾਨੂੰਨੀ ਉਸਾਰੀਆਂ ਤੇ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਹੈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੇ ਬਲਾਕ-ਐਫ ਮੁੱਖ ਸੜਕ, ਬਲਾਕ-ਡੀ, ਐੱਚ, ਜੀ ਅਤੇ ਈ ਦੇ ਰਿਹਾਇਸ਼ੀ ਪਲਾਟਾਂ ਵਿਚ ਹੋ ਰਹੀਆਂ ਉਸਾਰੀਆਂ ਵਿਰੁੱਧ ਜੂਨੀਅਰ ਇੰਜੀਨੀਅਰ ਤੋਂ ਲੈ ਕੇ ਨਿਗਰਾਨ ਇੰਜੀਨੀਅਰ ਤੱਕ ਨੂੰ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ।

ਉਨ੍ਹਾਂ ਮੰਗ ਕੀਤੀ ਕਿ ਗੈਰ-ਕਾਨੂੰਨੀ ਇਮਾਰਤਾਂ ਅਤੇ ਕੋਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਲੋੜੀਂਦੀ ਕਾਰਵਾਈ ਕੀਤੀ ਜਾਵੇ, ਨਗਰ ਨਿਗਮ ਜ਼ੋਨ-ਡੀ ਇਮਾਰਤੀ ਸ਼ਾਖਾ ਵਲੋਂ ਅਣਅਧਿਕਾਰਤ ਇਮਾਰਤਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ ਵੀਰਵਾਰ ਨੂੰ ਭਾਈ ਰਣਧੀਰ ਸਿੰਘ ਨਗਰ ਦੇ ਰਿਹਾਇਸ਼ੀ ਪਲਾਟ ਵਿਚ ਬਣਾਈਆਂ ਦੁਕਾਨਾਂ ਦੇ ਸ਼ਟਰ ਲੁਹਾ ਦਿੱਤੇ।

ਸਹਾਇਕ ਨਿਗਮ ਯੋਜਨਾਕਾਰ ਮਦਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਰਿਹਾਇਸ਼ੀ ਪਲਾਟ ਵਿਚ ਬਣ ਰਹੀਆਂ ਦੁਕਾਨਾਂ ਦਾ ਕੰਮ ਫੀਲਡ ਸਟਾਫ ਨੇ ਬੰਦ ਕਰਾਇਆ ਸੀ, ਇਸ ਦੇ ਬਾਵਜੂਦ ਉਸਾਰੀਆਂ ਨੇ ਦੁਕਾਨਾਂ ਦੇ ਸ਼ਟਰ ਲਾ ਦਿੱਤੇ, ਜੋ ਲੁਹਾ ਦਿੱਤੇ ਗਏ ਹਨ |

Facebook Comments

Trending