Connect with us

ਪੰਜਾਬ ਨਿਊਜ਼

ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ‘ਚ ਬਾਰਿਸ਼, ਜਾਣੋ ਕਿਵੇਂ ਦਾ ਰਹੇਗਾ 2 ਦਿਨ ਮੌਸਮ

Published

on

Rain in many districts including Ludhiana, know how the weather will be for 2 days

ਲੁਧਿਆਣਾ : ਸ਼ਨਿਚਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਜਿਸ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਵੇਰੇ ਚਾਰ ਵਜੇ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ‘ਚ ਪਿਛਲੇ 4 ਘੰਟਿਆਂ ਤੋਂ ਲਗਾਤਾਰ ਹਲਕਾ ਮੀਂਹ ਪੈ ਰਿਹਾ ਹੈ। ਮੀਂਹ ਤੇ ਤੇਜ਼ ਹਵਾਵਾਂ ਕਾਰਨ ਸ਼ਹਿਰ ‘ਚ ਠੰਢ ਵਧ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੂਰਾ ਦਿਨ ਬੱਦਲਵਾਈ ਰਹਿ ਸਕਦੀ ਹੈ ਅਤੇ ਮੀਂਹ ਜਾਰੀ ਰਹੇਗੀ। ਦੁਪਹਿਰ ਬਾਅਦ ਗਰਜ ਨਾਲ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਦੂਜੇ ਪਾਸੇ ਝੱਖੜ ਤੇ ਮੀਂਹ ਕਾਰਨ ਕਿਸਾਨ ਡਰੇ ਹੋਏ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਮੀਂਹ ਤੇ ਝੱਖੜ ਨਾ ਰੁਕਿਆ ਤਾਂ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਸਰ੍ਹੋਂ ਲਗਪਗ ਪੱਕਣ ਦੀ ਕਗਾਰ ‘ਤੇ ਹੈ।

ਇਸ ਦੇ ਨਾਲ ਹੀ ਪਿਆਜ਼ ਅਤੇ ਆਲੂ ਵੀ ਖੇਤਾਂ ‘ਚ ਹਨ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਇਸ ਸਾਲ ਦੇ ਪਹਿਲੇ ਦੋ ਮਹੀਨਿਆਂ ‘ਚ ਹੀ ਮੀਂਹ ਪਿਆ ਹੈ। ਇਸ ਕਾਰਨ ਮਹੀਨੇ ‘ਚ ਹੁਣ ਤਕ ਠੰਢਕ ਦੇਖਣ ਨੂੰ ਮਿਲ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਸਥਿਤੀ ਸਾਫ਼ ਹੋਣ ਦੇ ਕੋਈ ਸੰਕੇਤ ਨਹੀਂ ਹਨ।

Facebook Comments

Trending