ਲੁਧਿਆਣਾ : ਗਾਰਮੈਂਟਸ ਮਸ਼ੀਨਰੀ ਮੈਨੂਫੈਕਚਰਜਸ ਐਂਡ ਸਪਲਾਇਰਸ ਐਸੋਸੀਏਸ਼ਨ (ਰਜਿ:) ਦੀ ਮੀਟਿੰਗ ਚੇਅਰਮੈਨ ਰਾਮ ਕ੍ਰਿਸ਼ਨ ਤੇ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਹੋਈ, ਜਿਸ ‘ਚ ਸਰਬਸੰਮਤੀ ਨਾਲ 25 ਤੋਂ 28 ਮਾਰਚ 2022 ਤੱਕ 6ਵੀਂ ਕੌਮਾਂਤਰੀ ਪੱਧਰੀ ਦੀ ਗਮਸਾ ਪ੍ਰਦਰਸ਼ਨੀ ਦਾਣਾ ਮੰਡੀ ਬਹਾਦਰਕੇ ਰੋਡ ਲੁਧਿਆਣਾ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ।
ਚੇਅਰਮੈਨ ਰਾਮ ਕ੍ਰਿਸ਼ਨ, ਪ੍ਰਧਾਨ ਨਰਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਤੇਜਾ ਸਿੰਘ, ਅਮਿਤ ਜੈਨੀ, ਜਤਿੰਦਰ ਸੁਦੇੜਾ, ਰਾਜੇਸ਼ ਸ਼ਰਮਾ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ 6ਵੀਂ ਗਮਸਾ ਪ੍ਰਦਰਸ਼ਨੀ ਪਹਿਲਾਂ ਲੱਗੀਆਂ ਪ੍ਰਦਰਸ਼ਨੀਆਂ ਨਾਲੋਂ ਕਈ ਗੁਣਾ ਵੱਡੀ ਹੋਵੇਗੀ।
ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੀਆਂ ਮਸ਼ੀਨਾਂ ‘ਤੇ ਹੋਰ ਉਤਪਾਦ ਪ੍ਰਦਰਸ਼ਿਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦੀਆਂ ਤਿਆਰੀਆਂ ਲਈ ਟੀਮ ਗਮਸਾ ਵਲੋਂ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।