ਲੁਧਿਆਣਾ : ਲੁਧਿਆਣਾ ਵਿਚ ਅੱਜ ਵੀ ਲਗਾਤਾਰ ਕੋਰੋਨਾ ਦਾ ਕਹਿਰ ਜਾਰੀ ਰਿਹਾ ਤੇ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ 1 ਮਰੀਜ਼ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ ਸਿਰਫ਼ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 5 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 3 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 1,07,305 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.85 ਫੀਸਦੀ ਤੋਂ ਵਧ ਕੇ 97.86 ਫ਼ੀਸਦੀ ਹੋ ਗਈ ਹੈ।
ਲੁਧਿਆਣਾ ਜਿਲ੍ਹੇ ਨਾਲ ਸਬੰਧਿਤ ਅੱਜ ਇੱਕ ਮਰੀਜ਼ ਦੀ ਮੌਤ ਹੋ ਜਾਣ ਪਿੱਛੋਂ ਜ਼ਿਲ੍ਹੇ ਵਿਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ ਕੇ 2273 ਹੋ ਗਿਆ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਬੀਤੇ ਦਿਨਾਂ ਵਾਲਾ 1125 ਹੀ ਹੈ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 77, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 3 ਕੇਸ ਐਕਟਿਵ ਹਨ।