Connect with us

ਪੰਜਾਬੀ

ਯੂਕਰੇਨ ‘ਚ ਫ਼ਸੇ ਲੁਧਿਆਣੇ ਦੇ 28 ਵਿਅਕਤੀਆਂ ਦੀ ਸੂਚੀ ਗ੍ਰਹਿ ਵਿਭਾਗ ਨੂੰ ਭੇਜੀ

Published

on

A list of 28 people from Ludhiana stranded in Ukraine has been sent to the Home Department

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਯੂਕਰੇਨ ਵਿਚ ਫ਼ਸੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਤੇ ਵਿਦਿਆਥੀਆਂ ਲਈ ਜਾਣਕਾਰੀ ਇਕੱਠੀ ਕਰਨ ਲਈ ਇਕ ਹੈਲਪਲਾਈਨ ਨੰਬਰ 80540-02352 ਜਾਰੀ ਕੀਤੀ ਗਈ ਸੀ। ਜਿਸ ‘ਤੇ 28 ਵਿਅਕਤੀਆਂ ਵਲੋਂ ਸੰਪਰਕ ਕਰਕੇ ਆਪਣੇ ਵੇਰਵਾ ਦਰਜ ਕਰਵਾਇਆ ਗਿਆ ਅਤੇ 28 ਵਿਅਕਤੀਆਂ ਦਾ ਵੇਰਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਯੂਕਰੇਨ ਵਿਚ ਫ਼ਸੇ 28 ਵਿਅਕਤੀਆਂ ਤੇ ਵਿਦਿਆਰਥੀਆਂ ਦੇ ਘਰ ਵਾਲਿਆਂ ਵਲੋਂ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹੈਲਪਲਾਈ ਨੰਬਰ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਸੀ ਜਿਸ ਨੂੰ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ ਹੈ ਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਕੇਂਦਰ ਸਕਰਾਰ ਨਾਲ ਰਾਬਤਾ ਕਾਇਮ ਕਰਕੇ 28 ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਯੂਕਰੇਨ ਵਿਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਹਰ ਯਤਨ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਹ ਯਤਨ ਜਾਰੀ ਰਹੇਗਾ।

Facebook Comments

Trending