Connect with us

ਪੰਜਾਬੀ

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ

Published

on

All arrangements for counting of votes completed on March 10: District Election Officer

ਲੁਧਿਆਣਾ :  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਭਰੋਸਾ ਦਿੱਤਾ ਕਿ 10 ਮਾਰਚ, 2020 ਨੂੰ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਕਾਊਂਟਿੰਗ ਸੈਂਟਰਾਂ ‘ਤੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ 14 ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਊਂਟਿੰਗ ਏਜੰਟਾਂ ਨੂੰ ਆਪਣੇ ਸਬੰਧਤ ਰਿਟਰਨਿੰਗ ਅਫ਼ਸਰ (ਆਰ.ਓ) ਰਾਹੀਂ ਪਛਾਣ ਪੱਤਰ ਬਣਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਾਉਂਟਿੰਗ ਏਜੰਟ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਕਾਉਂਟਿੰੰਗ ਸੈਂਟਰ ਵਿੱਚ ਪਹੁੰਚ ਜਾਣ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸਥਾਨ ‘ਤੇ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਦੋਵੇਂ ਪਾਸੇ 7-7) ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰਾਂਗ ਰੂਮਜ਼ ਦੀ ਚੌਵੀ ਘੰਟੇ ਈ-ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਲੜ ਰਹੇ ਸਾਰੇ ਉਮੀਦਵਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਆਪਣੇ ਨੁਮਾਇੰਦੇ ਤਾਇਨਾਤ ਕਰ ਸਕਦੇ ਹਨ।

Facebook Comments

Trending