Connect with us

ਕਰੋਨਾਵਾਇਰਸ

ਕੋਰੋਨਾ ਤੋਂ ਪ੍ਰਭਾਵਿਤ 12 ਨਵੇਂ ਮਾਮਲੇ ਆਏ ਸਾਹਮਣੇ, ਸਿਹਤਯਾਬੀ ਦੀ ਦਰ 97.88

Published

on

Twelve new cases of corona have been reported, with a recovery rate of 97.88

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 9 ਜਣਿਆਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 3 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਹਨ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 107365 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਲੁਧਿਆਣਾ ‘ਚ ਸਿਹਤਯਾਬੀ ਦੀ ਦਰ ਪਿਛਲੇ ਦਿਨ ਵਾਲੀ 97.88 ਫੀਸਦੀ ਹੀ ਹੈ। ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਰਕੇ ਜ਼ਿਲ੍ਹੇ ‘ਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਪਿਛਲੇ ਦਿਨ ਵਾਲਾ 2276 ਹੀ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵੀ ਬੀਤੇ ਦਿਨਾਂ ਵਾਲਾ 1125 ਹੀ ਹੈ।

ਲੁਧਿਆਣਾ ਵਿਚ 3013 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 49 ਮਰੀਜ਼ ਐਕਟਿਵ ਹਾਲਤ ‘ਚ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ 1 ਮਰੀਜ਼ ਹੈ, ਜੋ ਐਕਟਿਵ ਹਾਲਤ ਵਿਚ ਹੈ। ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ।

Facebook Comments

Trending