Connect with us

ਪੰਜਾਬ ਨਿਊਜ਼

ਐਗਜ਼ਿਟ ਪੋਲ ‘ਤੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ

Published

on

Exit polls suggest CM Channy, wait for results

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੀ ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਾਂ ਰਿਜ਼ਲਟ ਹੀ ਦੱਸੇਗਾ ਤੇ ਚੋਣ ਨਤੀਜਿਆਂ ਦੀ ਉਡੀਕ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਵੱਖ-ਵੱਖ ਐਗਜ਼ਿਟ ਪੋਲ ’ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ।

ਐਗਜ਼ਿਟ ਪੋਲ ਰਿਪੋਰਟ ਅਨੁਸਾਰ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ, ਜਦਕਿ ਕਾਂਗਰਸ ਨੂੰ 19 ਤੋਂ 31 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੂੰ 7 ਤੋਂ 11 ਸੀਟਾਂ ਤੇ ਭਾਜਪਾ ਨੂੰ 1 ਤੋਂ 4 ਸੀਟਾਂ ਹਾਸਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੇ ਯੂਕ੍ਰੇਨ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੇ ਕਈ ਮੰਤਰੀ ਇਥੇ ਨਹੀਂ ਹਨ ਤੇ ਬਹੁਤ ਜਲਦ ਉਹ ਮੰਤਰੀਆਂ ਨਾਲ ਇਸ ਨੂੰ ਲੈ ਕੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜਿਵੇਂ ਪੰਜਾਬ ਚਾਹੁੰਦਾ ਹੈ, ਉਸੇ ਤਰ੍ਹਾਂ ਹੀ ਕਰਾਂਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 997 ਵਿਦਿਆਰਥੀ ਉਥੇ ਫਸੇ ਹੋਏ ਸਨ, ਜਿਨ੍ਹਾਂ ’ਚੋਂ 420 ਵਤਨ ਪਰਤ ਆਏ ਹਨ। 200 ਵਿਦਿਆਰਥੀ ਪੋਲੈਂਡ ’ਚ ਪਹੁੰਚ ਗਏ ਹਨ, ਜੋ ਉਥੇ ਸੁਰੱਖਿਅਤ ਹਨ। ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਉਥੇ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣਗੇ।

Facebook Comments

Trending