Connect with us

ਅਪਰਾਧ

ਜੇਲ੍ਹ ਵਿਚੋਂ ਬੰਦੀਆਂ ਪਾਸੋਂ ਮੋਬਾਈਲ ਬਰਾਮਦ

Published

on

Mobile phones recovered from inmates

ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਮੋਬਾਇਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਅਧਿਕਾਰੀਆਂ ਵਲੋਂ ਜੇਲ੍ਹ ਵਿਚ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਵੱਖ ਵੱਖ ਬੈਰਕਾਂ ਵਿਚੋਂ ਅਧਿਕਾਰੀਆਂ ਵਲੋਂ ਰਾਕੇਸ਼ ਪੁੱਤਰ ਰਾਮਦੀਨ, ਸਤਵਿੰਦਰ ਪੁੱਤਰ ਸੁਖਵੀਰ ਸਿੰਘ ਅਤੇ ਰਮਨ ਕੁਮਾਰ ਪਾਸੋਂ ਚਾਰ ਮੋਬਾਇਲ ਬਰਾਮਦ ਕੀਤੇ ਗਏ।

ਅਧਿਕਾਰੀਆਂ ਵਲੋਂ ਇਸ ਸਬੰਧੀ ਪੁਲਿਸ ਪਾਸ ਅਪਰਾਧਿਕ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਪਾਸ ਮੋਬਾਇਲ ਜੇਲ੍ਹ ਵਿਚ ਕਿਸ ਤਰ੍ਹਾਂ ਪਹੁੰਚਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

Facebook Comments

Trending