Connect with us

ਪੰਜਾਬ ਨਿਊਜ਼

ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ

Published

on

Chief Electoral Officer's press conference before the election results, know what to say

ਚੰਡੀਗੜ੍ਹ : ਪੰਜਾਬ ‘ਚ ਭਲਕੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਾਰੇ ਹਲਕਿਆਂ ‘ਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਡਾ. ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਇਕ ਵੱਡਾ ਕੰਮ ਹੈ ਅਤੇ ਹਜ਼ਾਰਾਂ ਦੀ ਗਿਣਤੀ ‘ਚ ਇਸ ਕੰਮ ਲਈ ਪੋਲਿੰਗ ਸਟਾਫ਼ ਲੱਗਿਆ ਹੋਇਆ ਹੈ। ਇਸ ਦੇ ਲਈ ਉਨ੍ਹਾਂ ਨੂੰ ਪੂਰੀ ਟ੍ਰੇਨਿੰਗ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ, ਇਸ ਲਈ ਵੋਟਾਂ ਦੀ ਗਿਣਤੀ ਇਕ ਸਿਸਟਮ ਅਤੇ ਧੀਰਜ ਨਾਲ ਕਰਨ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਲੋਕ ਘਰ ਬੈਠੇ ਹੀ ਚੋਣਾਂ ਦੇ ਨਤੀਜੇ ਦੇਖ ਸਕਦੇ ਹਨ, ਜਿਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਨਾਲ ਪੂਰੀ ਹੋ ਸਕੇ, ਇਸ ਦੇ ਸੈਂਟਰਲ ਸਕਿਓਰਿਟੀ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਡੀਸੀਜ਼ ਸਮੇਤ ਐੱਸ. ਐੱਸ. ਪੀਜ਼ ਨੂੰ ਵੀ ਖ਼ਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਜੋ ਵੀ ਗਾਈਡਲਾਈਨਜ਼ ਹਨ, ਉਸ ਮੁਤਾਬਕ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।

Facebook Comments

Trending