Connect with us

ਕਰੋਨਾਵਾਇਰਸ

ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ 9 ਨਵੇਂ ਮਾਮਲੇ ਆਏ ਸਾਹਮਣੇ

Published

on

9 new cases of corona reported in Ludhiana

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ, ਜਦਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ‘ਚ 9 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 7 ਜਣਿਆਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 2 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਹਨ। ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 107425 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

ਲੁਧਿਆਣਾ ‘ਚ ਸਿਹਤਯਾਬੀ ਦੀ ਦਰ ਪਿਛਲੇ ਦਿਨ ਦੇ ਮੁਕਾਬਲੇ 97.90 ਫ਼ੀਸਦੀ ਤੋਂ ਘੱਟ ਕੇ 97.89 ਫ਼ੀਸਦੀ ਹੋ ਗਈ ਹੈ। ਜ਼ਿਲ੍ਹੇ ‘ਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2277, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1125 ਹੀ ਹੈ, ਜੋ ਪਿਛਲੇ ਦਿਨਾਂ ਵਾਲਾ ਹੀ ਹੈ। ਅੱਜ ਲੁਧਿਆਣਾ ਵਿਚ 4222 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ।

ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 33 ਮਰੀਜ਼ ਐਕਟਿਵ ਹਾਲਤ ਵਿਚ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ 1 ਮਰੀਜ਼ ਹੈ, ਜੋ ਐਕਟਿਵ ਹਾਲਤ ‘ਚ ਹੈ। ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ‘ਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 109735, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ 14727 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।

Facebook Comments

Trending